Thursday, March 26, 2026

ਬੀ. ਬੀ. ਕੇ. ਡੀ. ਏ. ਵੀ ਕਾਲਜ ਨੇੇ ਬੈਚਲਰ ਆਫ ਡਿਜ਼ਾਇਨ ਤੀਜੇ ਸਮੈਸਟਰ ਮਾਰੀਆਂ ਮੱਲਾਂ

PPN0105201508

ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਬੈਚਲਰ ਆਫ ਡਿਜ਼ਾਇਨ ਤੀਜੇ ਸਮੈਸਟਰ ਦੀਆਂ ਵਿਦਿਆਰਥਣਾ ਦੁਆਰਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪਹਿਲੀਆਂ ਦਸ ਪੁਜ਼ੀਸ਼ਨਾ ਵਿਚੋਂ ਉੱਤਮ ਪੰਜ ਪੁਜ਼ੀਸ਼ਨਾ ਹਾਸਿਲ ਕਰਨ ਤੇ ਕਾਲਜ ਮਾਣ ਮਹਿਸੂਸ ਕਰ ਰਿਹਾ ਹੈ। ਉਰਜਿਤਾ ਨੇ 902/1000 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਕਾਜ਼ਲ ਨੇ 878/1000 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ, ਕੀਰਤ ਨੇ 871/1000 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਅਦਿਤੀ ਅਤੇ ਹਰਲੀਨ ਕੌਰ ਨੇ ਕ੍ਰਮਵਾਰ ਛੇਂਵਾ ਤੇ ਅੱਠਵਾਂ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ ਨੇ ਅੱਵਲ ਪੁਜ਼ੀਸ਼ਨਾ ਹਾਸਿਲ ਕਰਨ ਤੇ ਵਿਦਿਆਰਥਣਾਂ ਨੂੰ ਵਧਾਈ ਦਿਤੀ ਤੇ ਉੱਜਵਲ ਭਵਿੱਖ ਲਈ ਆਸ਼ੀਰਵਾਦ ਦਿੱਤਾ। ਵਿਭਾਗ ਦੇ ਮੁਖੀ ਮਿਸਜ਼ ਮਨਦੀਪ ਸੋਖ਼ੀ, ਡਾ. ਮੋਨਾ ਮਲਹੋਤਰਾ ਅਤੇ ਬਾਕੀ ਅਧਿਆਪਕਾਵਾਂ ਨੇ ਵਿਦਿਆਰਥਣਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਪ੍ਰੋਤਸਾਹਿਤ ਕੀਤਾ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply