Wednesday, September 9, 2026

ਡੀ.ਏ.ਵੀ ਪਬਲਿਕ ਸਕੂਲ ਜਿਮਨਾਸਟਿਕ ਵਿੱਚ ਚਮਕਿਆ

PPN0105201509

ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਨੇ 30ਵੀਂ ਸਬ ਜੂਨੀਅਰ ਚੈਂਪੀਅਨਸ਼ਿਪ ਵਿੱਚ ਉਚੇ ਸਥਾਨ ਪ੍ਰਾਪਤ ਕੀਤੇ । ਪੰਜਾਬ ਜਿਮਨਾਸਟਿਕ ਐਸੋਸੀਏਸ਼ਨ ਨੇ ਇਹ ਪ੍ਰਤੀਯੋਗਤਾ ਆਯੋਜਿਤ ਕੀਤੀ ਸੀ । ਚੌਥੀ ਸ਼ ਜੀ ਜਮਾਤ ਦੇ ਧਨੇਸ਼ ਕੁਮਾਰ ਨੇ ਪਾਮਲ ਕੈਟਾਗਿਰੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ । ਛੇਵੀਂ ਸ਼ ਜੀ ਜਮਾਤ ਦੇ ਜਾਨਵ ਅਰੋੜਾ ਨੇ ਜਿਮਨਾਸਟਿਕ ਦੀਆਂ ਫ਼ਰਸ਼ੀਂ ਕਸਰਤਾਂ ਦੇ ਮੁਕਾਬਲੇ (ਆਰਟਿਸਟਿਕ ਲੜਕਿਆਂ ਦੇ ਬਾਰਾਂ ਸਾਲਾਂ ਗਰੁੱਪ) ਦੇ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ।

           ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣ ਲਈ ਆਸ਼ੀਰਵਾਦ ਦਿੱਤਾ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ।ਇਸ ਲਈ ਖੇਡਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ ਤਾਂ ਕਿ ਅਸੀਂ ਤੰਦਰੁਸਤ ਜੀਵਨ ਬਤੀਤ ਕਰ ਸਕੀਏ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply