Wednesday, September 9, 2026

ਸੇਂਟ ਸੋਲਜ਼ਰ ਸਕੂਲ ਵਿਚ ਮਈ ਦਿਵਸ ਮਨਾਇਆ

PPN0105201516

ਜੰਡਿਆਲਾ ਗੁਰੁ, 1 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਦੇ ਵਿਹੜੇ ਵਿੱਚ ਅੱਜ ਮਈ ਦਿਵਸ, ਸ਼ਿਕਾਗੋ ਵਿਚ ਮਜ਼ਦੂਰ ਸ਼ਹੀਦਾਂ ਨੂੰ ਸ਼ਰਧਾਜਲੀ ਦੇਣ ਉਪਰੰਤ ਸ਼ੁਰੂ ਕੀਤਾ ਗਿਆ।ਇਸ ਮੋਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਮੰਗਲ ਸਿੰਘ ਕਿਸ਼ਨਪੁਰੀ ਨੇ ਮਈ ਦਿਵਸ ਬਾਰੇ ਵਿਸਥਾਰ ਵਿਚ ਚਾਨਣਾ ਪਾਇਆ ਅਤੇ ਨਾਲ ਹੀ ਬਾਲ ਮਜ਼ਦੂਰੀ ਨੂੰ ਖਤਮ ਕਰਨ ਵਾਸਤੇ ਸਰਕਾਰ ਨੂੰ ਕੋਸ਼ਿਸ਼ਾਂ ਤੇਜ਼ ਕਰਨ ਵਾਸਤੇ ਕਿਹਾ।ਸਕੂਲ ਦੇ ਵਿਦਿਆਰਥੀਆਂ ਨੇ ਬਾਲ ਮਜ਼ਦੂਰੀ ਦੇ ਸਬੰਧ ਵਿਚ ਸਕਿਟ ਪੇਸ਼ ਕੀਤੀ, ਜਿਸ ਨੇ ਸਾਰੇ ਮਾਹੋਲ ਨੂੰ ਗਮਗੀਨ ਅਤੇ ਭਾਵੁਕ ਬਣਾ ਦਿੱਤਾ।ਇਸ ਸਮੇਂ ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੋਰ ਅਤੇ ਸਕੂਲ ਦਾ ਸਟਾਫ ਹਾਜ਼ਿਰ ਸੀ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply