ਪਠਾਨਕੋਟ, 1 ਮਈ (ਪ.ਪ) – ਜ਼ਿਲ੍ਹਾ ਪਠਾਨਕੋਟ ਅੰਦਰ 30 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ਵਿੱਚ ੪੫੭੪ ਮੀਟਰਿਕ ਟਨ ਕਣਕ ਦੀ ਆਮਦ ਹੋਈ।ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2691 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 1827 ਮੀਟਰਿਕ ਟਨ, ਐਫ.ਸੀ.ਆਈ. ਨੇ 536 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 174 ਮੀਟਰਿਕ ਟਨ, ਪਨਸਪ 138 ਮੀਟਰਿਕ ਟਨ ਅਤੇ ਮਾਰਕਫੈਡ ਨੇ 16 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media