Thursday, March 26, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਮਜ਼ਦੂਰ ਦਿਵਸ’ ‘ਤੇ ਸੇਵਾਦਾਰਾਂ ਦਾ ਸਨਮਾਨ

PPN0105201519

ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਮਜ਼ਦੂਰ ਦਿਵਸ ਦੇ ਮੌਕੇ ਤੇ ਸਕੂਲ ਵਿੱਚ ਲੰਬੇ ਸਮੇਂ ਤੋਂ ਬੜੀ ਮਿਹਨਤ ਅਤੇ ਈਮਾਨਦਾਰੀ ਨਾਲ ਆਪਣੀ ਸੇਵਾ ਨਿਭਾਉਣ ਵਾਲੇੇ ਸੇਵਾਦਾਰਾਂ ਅਤੇ ਕਾਮਿਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਵਿੱਚ ਸ਼੍ਰੇਣੀ ਚਾਰ ਦੇ ਕਰਮਚਾਰੀਆਂ ਲਈ ਇ’ਕ ਸਮਾਗਮ ਦਾ ਆਯੋਜਨ ਕੀਤਾ।

          ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ । ਇਸ ਤੋਂ ਉਪਰੰਤ ਦਰਜਾ ਚਾਰ ਦੇ ਕਰਮਚਾਰੀਆਂ ਵੱਲੋਂ ਲੋਕ ਗੀਤ ਅਤੇ ਮਹਿੰਗਾਈ ਦੀ ਸਮਸਿਆ ਨੂੰ ਦਰਸਾਉਂਦਾ ਹੋਇਆ ਪੰਜਾਬੀ ਗੀਤ ਅਤੇ ਗਿੱਧਾ ਪੇਸ਼ ਕੀਤਾ ਗਿਆ।ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਸੰਸਥਾ ਦੇ ਕੰਮ ਨੂੰ ਵਧੀਆ ਢੰਗ ਨਾਲ ਚਲਾਉਣ ਵਿੱਚ ਦਰਜਾ ਚਾਰ ਕਰਮਚਾਰੀ ਭਰਪੂਰ ਸਹਿਯੋਗ ਕਰਦੇ ਹਨ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦਰਜਾ ਚਾਰ ਦੇ ਕਰਮਚਾਰੀਆਂ ਵੱਲੋਂ ਸਕੂਲ ਦੀ ਸਾਫ-ਸਫਾਈ ਅਤੇ ਰੱਖ-ਰਖਾਵ ਵਿੱਚ ਪਾਏ ਜਾਂਦੇ ਸਹਿਯੋਗ ਲਈ ਉਹਨਾਂ ਦੀ ਭਰਪੂਰ ਸ਼ਲਾਘਾ ਕੀਤੀ।ਸਕੂਲ ਦੇ ਸੇਵਾਦਾਰਾਂ ਵਿੱਚ ਸ਼੍ਰੀਮਤੀ ਸੰਤੋਸ਼ ਕੁਮਾਰੀ, ਸ਼੍ਰੀਮਤੀ ਦੂਰਗਾ, ਸ਼੍ਰੀਮਤੀ ਗੁਲਸ਼ਨ ਕੌਰ, ਸ਼੍ਰੀਮਤੀ ਪ੍ਰੇਮ ਕੁਮਾਰੀ, ਸ਼੍ਰੀਮਤੀ ਜਸਬੀਰ ਕੌਰ, ਸ਼੍ਰੀਮਤੀ ਬਲਵਿੰਦਰ ਕੌਰ ਅਤੇ ਸ਼੍ਰੀ ਅਸ਼ੋਕ ਕੁਮਾਰ ਨੂੰ ਪੂਰੀ ਪ੍ਰਤਿਬੱਧਤਾ ਅਤੇ ਲਗਨ ਨਾਲ ਆਪਣੀ ਸੇਵਾ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ ।  ਪ੍ਰੋਗਰਾਮ ਵਿੱਚ ਡਿਪਟੀ ਡਾਇਰੈਕਟਰ ਸ. ਲਖਬੀਰ ਸਿੰਘ ਖਿਆਲਾ, ਡਾ: ਸ਼੍ਰੀਮਤੀ ਅਮਰਪਾਲੀ ਕੌਰ, ਸ. ਹਰਜੀਤ ਸਿੰਘ, ਮੁੱਖ ਅਧਿਆਪਕਾਵਾਂ ਸ੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ ਸਪਰਾ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਅਧਿਆਪਕ ਸਾਹਿਬਾਨ ਸ਼ਾਮਲ ਹੋਏ ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply