Wednesday, September 9, 2026

ਧਰਮ ਪ੍ਰਚਾਰ ਕਮੇਟੀ ਦੇ ਗੁਰਮਤਿ ਸਮਾਗਮ ਵਿੱਚ 2970 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ – ਬਲਵਿੰਦਰ ਸਿੰਘ

PPN0105201520

ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਹੈ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਬੁਰਜ ਸਾਹਿਬ ਧਾਰੀਵਾਲ (ਗੁਰਦਾਸਪੁਰ), ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਾਤਸ਼ਾਹੀ ਛੇਵੀਂ ਹੁਸ਼ਿਆਰ ਨਗਰ ਸ੍ਰੀ ਅੰਮ੍ਰਿਤਸਰ, ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਪਿੰਡ ਬਰਾੜ, ਅਦਲੀਵਾਲ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ, ਮੀਰਾਕੋਟ ਤੇ ਕਾਮਲਪੁਰਾ ਤਹਿਸੀਲ ਅਜਨਾਲਾ, ਪਿੰਡ ਦਬੁਰਜੀ (ਤਰਨ ਤਾਰਨ) ਤੇ ਪਿੰਡ ਰੱਤਾ (ਡੇਰਾ ਬਾਬਾ ਨਾਨਕ) ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।

           ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ਸਮੇਂ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਤੇ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਦੀ ਪ੍ਰੇਰਨਾ ਦਿੱਤੀ ਗਈ।ਇਸ ਮੌਕੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਅਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ 2970 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਇਸ ਮੌਕੇ ਸ. ਸੁਰਜੀਤ ਸਿੰਘ ਭਿੱਟੇਵਿੰਡ ਮੈਂਬਰ ਸ਼ੋ੍ਰਮਣੀ ਕਮੇਟੀ, ਜਥੇਦਾਰ ਸ. ਰਤਨ ਸਿੰਘ ਜਫਰਵਾਲ, ਜਥੇਦਾਰ ਅਮਰੀਕ ਸਿੰਘ, ਸ. ਜਗਦੀਸ਼ ਸਿੰਘ ਬੁੱਟਰ ਮੈਨੇਜਰ, ਭਾਈ ਜਸਵਿੰਦਰ ਸਿੰਘ ਕਥਾਵਾਚਕ, ਭਾਈ ਸੁਖਵੰਤ ਸਿੰਘ ਸਭਰਾ, ਭਾਈ ਲਵਲਪ੍ਰੀਤ ਸਿੰਘ, ਭਾਈ ਲਖਬੀਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਮਨਦੀਪ ਸਿੰਘ, ਭਾਈ ਸ਼ਿਵਤਾਰ ਸਿੰਘ, ਭਾਈ ਸਿਮਰਨਜੀਤ ਸਿੰਘ ਤੇ ਭਾਈ ਲਖਮੀਰ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply