Saturday, March 14, 2026

ਅਕਾਲੀ ਜਥਾ ਸ਼ਹਿਰੀ ਵਫਦ ਮਜੀਠੀਆ ਦੀ ਅਗਵਾਈ ‘ਚ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਮਿਲਿਆ

PPN0105201522

ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਬਦਤਰ ਹਾਲਤ ਅਤੇ ਲੰਬੇ ਸਮੇ ਤੋਂ ਅਣਦੇਖੀ ਦੇ ਸੰਬੰਧ ਵਿਚ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਅਤੇ ਸ਼ਹਿਰੀ ਜਥੇ ਦੀ ਟੀਮ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਵਾਲੇ, ਕੌਸਲਰ ਸੁਰਿੰਦਰ ਸਿੰਘ ਸੁਲਤਾਨਵਿੰਡ, ਸ਼ਮਸ਼ੇਰ ਸਿੰਘ ਸ਼ੇਰਾ, ਅਮਰਜੀਤ ਸਿੰਘ ਭਾਟੀਆ, ਮਨਮੋਹਨ ਸਿੰਘ ਟੀਟੂ, ਬਲਜਿੰਦਰ ਸਿੰਘ ਮੀਰਾਕੋਟ, ਅਮਰਪ੍ਰੀਤ ਸਿੰਘ ਅੰਮੂ, ਲਖਬੀਰ ਸਿੰਘ ਮੋਨੀ ਵੇਰਕਾ, ਅੰਮ੍ਰਿਤਪਾਲ ਸਿੰਘ ਬੱਬਲੂ, ਮਨਮੋਹਨ ਸਿੰਘ ਬੰਟੀ ਵੇਰਕਾ ਆਦਿ ਦਾ ਇਕ ਵਫਦ ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਵਿਚ ਉਪ ਮੁੱਖ ਮੰਤਰੀ ਪੰਜਾਬ ਨੂੰ ਮਿਲਿਆ।
ਮਜੀਠੀਆ ਨੇ ਸ਼੍ਰੀ ਹਰਮਿੰਦਰ ਸਾਹਿਬ ਦਾ ਚੋਗਿਰਦੇ ਅਤੇ ਵੇਰਕਾ ਮਿਲਕ ਪਲਾਂਟ ਚੋਂਕ ਤੋਂ ਲੈ ਕੇ ਮੂਧਲ ਤੱਕ ਦੀ ਬਣੀ ਹੋਈ ਸੜਕ ਉਪਰ 150-200 ਦੁਕਾਨਦਾਰਾਂ ਅਤੇ ਬਹੁਤ ਸਾਰੇ ਰਿਹਾਇਸ਼ੀ ਮਕਾਨਾਂ ਦੀ ਢਹਿ ਢੇਰੀ ਹੋ ਜਾਣ ਦੀ ਲਟਕਦੀ ਤਲਵਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਨੂੰ ਜਾਂਦੇ ਕਚੇ ਰਸਤੇ ਦੇ ਕਾਰਨ 3 ਹਜ਼ਾਰ ਵਿਦਿਆਰਥੀਆਂ ਅਤੇ ਸਟਾਫ ਨੂੰ ਆਉਂਦੀਆਂ ਪ੍ਰੇਸ਼ਾਨੀਆਂ ਖਾਸ ਕਰਕੇ ਬਰਸਾਤੀ ਮੌਸਮ ਵਿਚ ਰਸਤਾ ਬੰਦ ਹੋ ਜਾਣਾ ਇਹਨਾਂ ਸਾਰੀਆਂ ਸਮੱਸਿਆਵਾਂ ਬਾਰੇ ਸੁਖਬੀਰ ਸਿੰਘ ਬਾਦਲ ਕੋਲ ਤੁਰੰਤ ਹੱਲ ਬਾਰੇ ਬੜੇ ਜ਼ੋਰਦਾਰ ਤਰੀਕੇ ਨਾਲ ਵਕਾਲਤ ਕੀਤੀ ਅਤੇ ਸੰਬੰਧਤ ਅਧਿਕਾਰੀਆਂ ਨੂੰ ਡਿਪਟੀ ਮੁੱਖ ਮੰਤਰੀ ਵਲੋਂ ਤੁਰੰਤ ਦਿਸ਼ਾਂ ਨਿਰਦੇਸ਼ ਦਿਤੇ ਜਾਣ ਤੇ ਜ਼ੋਰ ਦਿੱਤਾ।
ਸੁਖਬੀਰ ਸਿੰਘ ਬਾਦਲ ਨੇ ਮੌਕੇ ਤੇ ਅਧਿਕਾਰੀਆਂ ਨੂੰ ਜਿਥੇ ਹਰਮਿੰਦਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਬਾਰੇ ਤੁਰੰਤ ਕਾਰਵਾਈ ਕਰਨ ਲਈ ਕਿਹਾ।ਉਥੇ ਹੀ ਲੁਧਿਆਣਾ ਦੀ ਤਰਜ ‘ਤੇ ਵੇਰਕਾ ਮੇਨ ਰੋਡ ਨੂੰ ਸ਼ਡਿਊਲਡ ਰੋਡ ਵਿਚੋਂ ਕੱਢਣ ਲਈ ਕਾਰਵਾਈ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ। ਜਿਸ ਸੰਬੰਧੀ ਮਿਊਂਸੀਪਲ ਕਾਰਪੋਰੇਸ਼ਨ ਦੀ ਮੀਟਿੰਗ ਕਰਕੇ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਪ੍ਰਵਾਨਗੀ ਲਈ ਭੇਜਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਨੂੰ ਜਾਣ ਵਾਲੇ ਰਸਤੇ ਨੂੰ ਬਰਸਾਤੀ ਮੌਸਮ ਨੂੰ ਮੁੱਖ ਰਖਦਿਆਂ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਸੜਕਾਂ ਦਾ ਕੰਮ ਇੱਕ ਹਫਤੇ ਦੇ ਅੰਦਰ ਅੰਦਰ ਆਰੰਭ ਕਰਨ ਲਈ ਕਿਹਾ ਗਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਥਾ ਅੰਮ੍ਰਿਤਸਰ ਸ਼ਹਿਰੀ ਦੀ ਸਮੁੱਚੀ ਟੀਮ ਨੇ ਜਿਥੇ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਉਥੇ ਹੀ ਬਿਕਰਮ ਸਿੰਘ ਮਜੀਠੀਆ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਹਨਾਂ ਨੇ ਇੰਨਾਂ੍ਹ ਮੁਸ਼ਕਲਾਂ ਨੂੰ ਹੱਲ ਕਰਨ ਲਈ ਬੜੇ ਵਧੀਆਂ ਢੰਗ ਨਾਲ ਵਕਾਲਤ ਕੀਤੀ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply