Thursday, April 30, 2026

ਰੂਪ ਸਿੰਘ ਨੇ ਸਕੱਤਰ ਸ਼ੋ੍ਮਣੀ ਕਮੇਟੀ ਦਾ ਅਹੁਦਾ ਸੰਭਾਲਿਆ

PPN0205201509

ਅੰਮ੍ਰਿਤਸਰ, 2 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਦਲਮੇਘ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਦੇ ਸੇਵਾ-ਮੁਕਤ ਹੋਣ ਮਗਰੋਂ ਸ. ਰੂਪ ਸਿੰਘ ਨੂੰ ਸਕੱਤਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਿਯੁਕਤ ਕੀਤਾ ਹੈ।ਉਨ੍ਹਾਂ ਨੇ ਅੱਜ ਆਪਣਾ ਅਹੁੱਦਾ ਬਤੌਰ ਸਕੱਤਰ ਵਜੋਂ ਸੰਭਾਲ ਲਿਆ ਹੈ।ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ, ਦਿਲਜੀਤ ਸਿੰਘ ਬੇਦੀ ਤੇ ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

          ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ ਨੇ ਕਿਹਾ ਕਿ ਸ਼ੋ੍ਮਣੀ ਕਮੇਟੀ ਵਿੱਚ ਸਕੱਤਰ ਵਜੋਂ ਵਿਚਰਨਾ ਬੜਾ ਹੀ ਜਿੰਮੇਵਾਰੀ ਵਾਲਾ ਕੰਮ ਹੈ।ਉਨ੍ਹਾਂ ਕਿਹਾ ਕਿ ਸਾਡੀ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਸ. ਰੂਪ ਸਿੰਘ ਸਦਾ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਆਪਣੀ ਜਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣ।ਇਸ ਸਮੇਂ ਸ. ਰੂਪ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦਾ ਧੰਨਵਾਦ ਕਰਦਿਆ ਕਿਹਾ ਕਿ ਦਫ਼ਤਰ ਵੱਲੋਂ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਮੈਂ ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ। ਯਾਦ ਰਹੇ ਕਿ ਇਸ ਤੋਂ ਪਹਿਲਾਂ ਸ: ਰੂਪ ਸਿੰਘ ਐਡੀਟਰ ਗੁਰਮਤਿ ਪ੍ਰਕਾਸ਼, ਮੀਤ ਸਕੱਤਰ (ਪ੍ਰਚਾਰ), ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਡਾਇਰੈਕਟਰ ਸਿੱਖ ਇਤਿਹਾਸ ਰੀਸਰਚ ਬੋਰਡ, ਵਧੀਕ ਸਕੱਤਰ ਸੈਕਸ਼ਨ (85) ਤੇ 31-10-12 ਤੋਂ ਸਿੱਖ ਇਤਿਹਾਸ ਰੀਸਰਚ ਬੋਰਡ, ਇਮਾਰਤਾਂ ਅਤੇ ਵਿਦਿਆ ਆਦਿ ਦਾ ਕੰਮ ਦੇਖਦੇ ਰਹੇ ਹਨ। ਉਨ੍ਹਾਂ ਇਨ੍ਹਾਂ ਮਹੱਤਵਪੂਰਨ ਅਹੁਦਿਆਂ ਤੇ ਰਹਿ ਕੇ ਬੜੀ ਹੀ ਸੁਹਿਰਦਤਾ ਨਾਲ ਸੇਵਾ ਕੀਤੀ ਤੇ ਉਨ੍ਹਾਂ ਦੀ ਅਣਥੱਕ ਮਿਹਨਤ, ਲਗਨ ਤੇ ਦੂਰ ਅੰਦੇਸ਼ੀ ਸੋਚ ਸਦਕਾ ਬਤੌਰ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸ. ਜਗਜੀਤ ਸਿੰਘ ਮੀਤ ਸਕੱਤਰ, ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਜੋਗਿੰਦਰ ਸਿੰਘ ਅਦਲੀਵਾਲ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਟਾਫ ਮੌਜੂਦ ਸੀ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply