Friday, July 5, 2024

ਵੈਲਫਅਰ ਸੋਸਾਇਟੀ ਨੇ ਮਨਾਇਆ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ

ਸ. ਦਿਲਜੀਤ ਸਿੰਘ ‘ਬੇਦੀ’ ਦਾ ਕੀਤਾ ਵਿਸ਼ੇਸ਼ ਸਨਮਾਨ

PPN0305201501

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਬਾਬਾ ਜੱਸਾ ਸਿੰਘ ਵੈਲਫਅਰ ਸੋਸਾਇਟੀ ਵੱਲੋਂ ਕੌਮੀ ਜਰਨੈਲ, ਮਹਾਨ ਸਪੂਤ, ਕੌਮ ਦਰਦੀ, ਯੋਧਾ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਉਨ੍ਹਾਂ ਦੇ ਅਸਥਾਨ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਦੀਆਂ ਪਰਿਕਰਮਾ ਵਿਖੇ ਮਨਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਕਵਲਜੀਤ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਭੋਗ ਦੀ ਭਾਈ ਕਰਮਜੀਤ ਸਿੰਘ ਨੇ ਅਰਦਾਸ ਕੀਤੀ।

             ਇਸ ਮੌਕੇ ਵਿਸ਼ੇਸ਼ ਤੋਰ ਤੇ ਪਹੁੰਚੇ ਸ. ਦਿਲਜੀਤ ਸਿੰਘ ‘ਬੇਦੀ’ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸ਼ਾਨ-ਮੱਤਾ ਹੈ ਤੇ ਇਸ ਤੇ ਕੌਮ ਨੂੰ ਮਾਨ ਹੈ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਦੇ ਸਮਾਗਮ ਤੇ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਅੱਜ ਲੋੜ ਹੈ ਕਿ ਨੋਜੁਆਨ ਵਡੇ-ਵਡਿਰਿਆਂ ਦੇ ਇਤਿਹਾਸ ਨੂੰ ਮੁੜ ਸਿਰਜਨ।ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਵਿਚ ਅਜਿਹਾ ਮਾਹੋਲ ਬਨਣਾ ਚਾਹੀਦਾ ਹੈ ਜਿਸ ਨਾਲ ਬੱਚੇ ਗੁਰੂ ਸਾਹਿਬਾਨ ਅਤੇ ਸਿੱਖ ਸੇਵਕਾਂ ਦੇ ਜੀਵਨ ਕਥਾਵਾਂ ਤੋਂ ਸਬਕ ਸਿੱਖਣ।ਉਨ੍ਹਾਂ ਕਿਹਾ ਕਿ ਵੈਲਫਅਰ ਸੋਸਾਇਟੀ ਵੱਲੋਂ ਕੀਤਾ ਗਿਆ ਉਪਰਲਾ ਪਰਸੰਸਾ ਜਨਕ ਹੈ ਭਵਿੱਖ ਵਿਚ ਇਸ ਨੂੰ ਵੱਡੀ ਪੱਥਰ ਤੇ ਸਾਰੀਆਂ ਧਿਰਾਂ ਦਾ ਸਹਿਯੋਗ ਲੈ ਕੇ ਮਨਾਉਣਾ ਚਾਹੀਦਾ ਹੈ।ਇਸ ਮੌਕੇ ਵਿਸ਼ੇਸ਼ ਤੌਰ ਤੇ ਸ. ਭੁਪਿੰਦਰ ਸਿੰਘ ਆਹਲੂਵਾਲੀਆ ਚੈਅਰਮੈਨ, ਸ. ਅੰਮ੍ਰਿਤਪਾਲ ਸਿੰਘ ਪ੍ਰਧਾਨ, ਜਸਬੀਰ ਸਿੰਘ ਆਹਲੂਵਾਲੀਆ, ਸੁਖਬੀਰ ਸਿੰਘ, ਡਾ. ਧਰਮਜੀਤ ਸਿੰਘ ਕਾਰਸੇਵਾ ਹੰਸਾਲੀ ਵਾਲੇ, ਭਾਈ ਕਮਲਜੀਤ ਸਿੰਘ ਨੇ ਦਿਲਜੀਤ ਸਿੰਘ ਬੇਦੀ ਦਾ ਸੁਸਾਇਟੀ ਵੱਲੋਂ ਸਿਰਪਾਓ ਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ। ਇਸ ਮੋਕੇ ਸ. ਅਮਰਜੀਤ ਸਿੰਘ ਆਹਲੂਵਾਲੀਆ ਨੇ ਆਈਆਂ ਸਮੂਹ ਸੰਗਤਾਂ ਨੂੰ ਬਾਬਾ ਜੱਸਾ ਸਿੰਘ ਨੇ ਜਨਮ ਦਿਨ ਤੇ ਵਧਾਈ ਦਿੱਤੀ ਤੇ ਅੱਗੇ ਤੋਂ ਇਸ ਦਿਹਾੜੇ ਨੂੰ ਵੱਡੇ ਪੱਧਰ ਤੇ ਮਨਾਉਣ ਲਈ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਸ. ਭੁਪਿੰਦਰ ਸਿੰਘ ਆਹਲੂਵਾਲੀਆ ਚੈਅਰਮੈਨ, ਅੰਮ੍ਰਿਤਪਾਲ ਸਿੰਘ ਪ੍ਰਧਾਨ, ਹਰਜੋਤ ਸਿੰਘ ਅਸਟਰੇਲੀਆ, ਜਸਬੀਰ ਸਿੰਘ, ਗੁਰਜੋਤ ਸਿੰਘ ਤੇ ਸੁਖਬੀਰ ਸਿੰਘ ਨੇ ਸੁਸਾਇਟੀ ਵੱਲੋਂ ਡਾ. ਧਰਮਜੀਤ ਸਿੰਘ ਕਾਰਸੇਵਾ ਹੰਸਾਲੀ ਵਾਲੇ, ਭਾਈ ਕਮਲਜੀਤ ਸਿੰਘ, ਜਸਪ੍ਰੀਤ ਸਿੰਘ ਆਹਲੂਵਾਲੀਆ ਮੁੱਖ ਸਭਾ ਸੁਸਾਇਟੀ ਲੁਧਿਆਣਾ, ਨਰਿੰਦਰ ਸਿੰਘ ਆਹਲੂਵਾਲੀਆ, ਜਗਦੀਸ਼ ਸਿੰਘ ਵਾਲੀਆ, ਅਮਰਜੀਤ ਸਿੰਘ ਵਾਲੀਆ, ਤਰਜੀਤ ਸਿੰਘ ਵਾਲੀਆ ਨੂੰ ਸਿਰੋਪਾਓ ਤੇ ਤਸਵੀਰ ਦੇ ਕੇ ਸਨਮਾਨਤ ਕੀਤਾ।

Check Also

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨੂੰ ਇੱਕ ਲੱਖ ਦੀ ਮਦਦ

ਕਿਹਾ, ਗੁਰਮੀਤ ਬਾਵਾ ਦੀਆਂ ਦੁਕਾਨਾਂ ‘ਤੇ ਕੀਤੇ ਨਾਜਾਇਜ਼ ਕਬਜ਼ੇ ਛੱਡਣ ਦੁਕਾਨਦਾਰ ਅੰਮ੍ਰਿਤਸਰ, 4 ਜੁਲਾਈ (ਸੁਖਬੀਰ …

Leave a Reply