Thursday, July 4, 2024

ਸੁਲਤਾਨਵਿੰਡ ਦੀ ਪੱਤੀ 6 ਵਾਰਡ ਪੰਡੋਰਾ ਦੀਆਂ ਬੀਬੀਆਂ ਵਲੋਂ ਰੋਸ ਪ੍ਰਦਰਸ਼ਨ

PPN0305201502

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) ਇਤਿਹਾਸਕ ਤੇ ਪੁਰਾਤਨ ਪਿੰਡ ਸੁਲਤਾਨਵਿੰਡ ਵਿਖੇ ਪੀਣ ਵਾਲੇ ਸ਼ੁੱਧ ਪਾਣੀ, ਸੀਵਰੇਜ, ਗਲੀਆਂ ਨਾਲੀਆਂ ਖੜੇ ਗੰਦੇ ਪਾਣੀ ਤੇ ਫੈਲੀ ਗੰਦਗੀ ਤੋਂ ਪ੍ਰੇਸ਼ਾਨ ਲੋਕਾਂ ਵਿੱਚ ਰੋਹ ਵਧਦਾ ਜਾ ਰਿਹਾ ਹੈ। ਅੱਜ ਅਜਿਹਾ ਕੁੱਝ ਵਾਰਡ ਨੰ. 31 ਦੇ ਇਲਾਕੇ ਪੱਤੀ ਛੇ-ਵਾਰਡ ਪੰਡੋਰਾ ਵਿਖੇ ਵੇਖਣ ਨੂੰ ਮਿਲਿਆ ਜ ਦਇਸ ਇਲਾਕੇ ਦਅਿਾਂ ਬੀਬੀਆਂ ਵੱਲੋਂ ਨਗਰ ਨਿਗਮ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜਾਹਰਾ ਕੀਤਾ ਗਿਆ। ਮੁਜਾਹਰੇ ਦੌਰਾਨ ਰੋਸ ਪ੍ਰਗਟ ਕਰਦਿਆਂ ਬੀਬੀ ਹਰਜਿੰਦਰ ਕੌਰ, ਸਵਿੰਦਰ ਕੌਰ, ਗੁਰਮੀਤ ਕੌਰ ਤੇ ਬਾਵਾ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਜੇਕਰ ਉਨਾਂ ਦੇ ਇਲਾਕੇ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਹੱਲ ਕਰਨ ਸਬੰਧੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹਨਾਂ ਵਲੋਂ ਮਜਬੂਰ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਪੀਣ ਵਾਲੇ ਦੂਸ਼ਿਤ ਪਾਣੀ, ਕੂੜੇ ਅਤੇ ਗਲਅਿਾਂ ਵਿੱਚ ਖੜੇ ਗੰਦੇ ਪਾਣੀ ਕਾਰਨ ਹਮੇਸ਼ਾਂ ਬਿਮਾਰੀਆਂ ਫੈਲ ਰਹੀਆਂ ਹਨ, ਪ੍ਰੰਤੂ ਨਾ ਤਾਂ ਨਗਰ ਨਿਗਮ ਪ੍ਰਸਾਸ਼ਨ ਤੇ ਨਾ ਹੀ ਵਾਰਡ ਕੌਂਸਲਰ ਵਲੋਂ ਉਨਾਂ ਦੀ ਸੁਣਵਾਈ ਕੀਤੀ ਜਾ ਰਹੀ ਹੈ।ਇਸ ਮੌਕੇ ਕੁਲਵਿੰਦਰ ਕੌਰ, ਬੀਬੀ ਲਾਭ ਕੌਰ, ਬੀਬੀ ਪਾਲੀ, ਕਸ਼ਮੀਰ ਕੌਰ, ਅਮਰਜੀਤ ਕੌਰ, ਸਰਬਜੀਤ ਕੌਰ, ਪ੍ਰੀਤਮ ਕੌਰ, ਰਾਜ ਕੌਰ, ਦਲਬੀਰ ਕੌਰ, ਬੀਬੀ ਕਸ਼ਮੀਰ ਕੌਰ, ਪਰਮਜੀਤ ਕੌਰ, ਕੁਲਵੰਤ ਕੌਰ, ਜਿੰਦਰ ਕੌਰ, ਅਤੇ ਦਲਜੀਤ ਕੌਰ ਵੀ ਮੌਜੂਦ ਸਨ।ਇਸ ਸਬੰਧੀ ਵਾਰਡ ਕੌਂਸਲਰ ਦਾ ਕਹਿਣਾ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਛੇਤੀ ਹੀ ਹੱਲ ਕਰ ਦਿੱਤਅਿਾਂ ਜਾਣਗੀਆਂ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply