Wednesday, March 25, 2026

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਵਲੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਦਾ ਸਨਮਾਨ

PPN0305201504

ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਗੁਰਉਪਦੇਸ਼ ਪ੍ਰਿੰਟਰਸ ਦੇ ਸੁਪ੍ਰਿੰਟੈਂਡੈਂਟ ਵਜੋਂ ਸ. ਸੁਖਵੰਤ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਵਿੱਚ ਬੀਬੀ ਜਸਵਿੰਦਰ ਕੌਰ ਵਲੋਂ ਲੰਬਾ ਸਮਾਂ ਸੇਵਾ ਨਿਭਾਉਣ ਉਪਰੰਤ ਸੇਵਾ-ਮੁਕਤ ਹੋਣ ‘ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜ. ਮਨਜੀਤ ਸਿੰਘ ਜੀ. ਕੇ ਵਲੋਂ ਗੁਰਦੁਆਰਾ ਕਮੇਟੀ ਦੇ ਜਾਇੰਟ ਸਕਤੱਰ ਸ. ਅਮਰਜੀਤ ਸਿੰਘ ਪੱਪੂ, ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਸ. ਪਰਮਜੀਤ ਸਿੰਘ ਰਾਣਾ ਅਤੇ ਸ. ਹਰਜੀਤ ਸਿੰਘ ਨੇ ਉਨ੍ਹਾਂ ਨੂੰ ਸਿਰਪਾਉ ਦੀ ਬਖਸ਼ਿਸ਼ ਕਰ ਸਨਮਾਨਿਤ ਕੀਤਾ। ਸ. ਪਰਮਜੀਤ ਸਿੰਘ ਰਾਣਾ ਨੇ ਇਸ ਮੌਕੇ ਤੇ ਸ. ਸੁਖਵੰਤ ਸਿੰਘ ਵਲੋਂ ਗੁਰਉਪਦੇਸ਼ ਪ੍ਰਿੰਟਰਸ ਦੇ ਸੁਪ੍ਰਿੰਟੈਂਡੈਂਟ ਵਜੋਂ ਅਤੇ ਬੀਬੀ ਜਸਵਿੰਦਰ ਕੌਰ ਵਲੋਂ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਵਿੱਚ ਨਿਭਾਈਆਂ ਗਈਆਂ ਸੇਵਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸਾਡੀ ਕਾਮਨਾ ਹੈ ਕਿ ਅਕਾਲ ਪੁਰਖ ਇਨ੍ਹਾਂ ਨੂੰ ਸਦਾ ਹੀ ਚੜ੍ਹਦੀ ਕਲਾ ਵਿੱਚ ਰਖਣ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply