
ਫਾਜਿਲਕਾ, 7 ਅਪ੍ਰੈਲ (ਵਿਨੀਤ ਅਰੋੜਾ)- ਸਕੂਲ ਦੇ ਸਮੂਹ ਸਟਾਫ਼ ਅਤੇ ਪਿੰਡ ਕਿੜਿਆ ਵਾਲਾ ਦੇ ਵਾਸੀਆਂ ਵਲੋਂ ਪਦ-ਉੱਨਤ ਹੋਏ ਪ੍ਰਿੰਸੀਪਲ ਪੰਕਜ਼ ਅੰਗੀ ਦਾ ਭਰਵਾਂ ਸਵਾਗਤ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਢੋਲ ਤੇ ਭੰਗੜੇ ਪਏ ਗਏ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸਟਾਫ ਵਲੋਂ ਉਨਾਂ ਨੂੰ ਫੁੱਲਾਂ ਅਤੇ ਨੋਟਾ ਦੇ ਹਾਰ ਪਾਏ ਗਏ। ਪਿੰਡ ਦੇ ਨੰਬਰਦਾਰ, ਮਨੇਜ਼ਮੈਟ ਕਮੇਟੀ ਚੇਅਰਮੈਂਨ, ਸਿੱਖਿਆ ਸੁਧਾਰ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਅਜਿਹੇ ਨੋਜਵਾਨ ਪ੍ਰਿੰਸੀਪਲ ਬਣਕੇ ਸਿੱਖਿਆ ਵਿੱਚ ਵੱਡਾ ਸੁਧਾਰ ਕਰਨਗੇ। ਇਸ ਮੌਕੇ ‘ਤੇ ਸਕੂਲ ਸਟਾਫ ਵਲੋਂ ਪ੍ਰਿੰਸੀਪਲ ਪੰਕਜ਼ ਅੰਗੀ ਨੂੰ ਸ਼ਾਨਦਾਰ ਪਾਰਟੀ ਦਿੱਤੀ ਗਈ ਅਤੇ ਲੱਡੂ ਵੰਡੇ ਗਏ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਪਿੰਡ ਦੇ ਪੰਤਵੰਤੇ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media