Saturday, May 23, 2026

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਮਨਾਇਆ ਪ੍ਰਕਾਸ਼ ਪੁਰਬ

PPN0305201507

ਅੰਮ੍ਰਿਤਸਰ, 3 ਮਈ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਤੀਜ਼ੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।  ਪਰਸੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਪਬਲਿਕ ਸਕੂਲ, ਹੇਰ ਦੇ ਵਿਦਿਆਰਥੀਆਂ ਨੇ ਗੁਰੂ ਜਸ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸ: ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆ ਉਨ੍ਹਾਂ ਦੁਆਰਾ ਰਚਿਤ ਸ੍ਰੀ ਅਨੰਦ ਸਾਹਿਬ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਇਸ ਬਾਣੀ ਦੇ ਪਾਠ ਦੀ ਮਹੱਤਤਾ ਤੇ ਵਿਚਾਰਧਾਰਾਵਾਂ ਸਬੰਧੀ ਜਾਣੂ ਕਰਵਾਇਆ।

           ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ ਅਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਾਂਝੇ ਤੌਰ ‘ਤੇ ਆਈ ਹੋਈ ਸਮੂਹ ਸੰਗਤ ਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ‘ਤੇ ਵਧਾਈ ਦਿੱਤੀ ਅਤੇ ਉਪਰੰਤ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਸ਼ੁਭ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੀ ਇਮਾਰਤ ‘ਤੇ ਰਾਤ ਵੇਲੇ ਦੀਪਮਾਲਾ ਵੀ ਕੀਤੀ ਜਾਵੇਗੀ। ਪ੍ਰੋਗਰਾਮ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।  ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਨ, ਮੈਂਬਰ ਪਰਮਜੀਤ ਸਿੰਘ ਬੱਲ, ਸ: ਗੁਰਮੀਤ ਸਿੰਘ ਭੱਟੀ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਐੱਚ. ਬੀ. ਸਿੰਘ, ਖਾਲਸਾ ਕਾਲਜ ਸੀ: ਸੈਕ: ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ (ਰਣਜੀਤ ਐਵੀਨਿਊ) ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰ: ਤੇਜਿੰਦਰ ਕੌਰ ਬਿੰਦਰਾ, ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਮੈਨੇਜ਼ਰ, ਅੰਡਰ ਸੈਕਟਰੀ ਸ: ਡੀ. ਐੱਸ. ਰਟੌਲ, ਸਕੂਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply