ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਜੋੜਾ ਸੁਸਾਇਟੀ ਵੱਲੋ ਇਲਾਕਾ ਸ਼ਹੀਦ ਊਧਮ ਸਿੰਘ ਨਗਰ 6 ਨੰਬਰ ਬਜਾਰ ਦੇ ਸਹਿਯੋਗ ਨਾਲ ਲੜੀਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸੱਜੇ ਦੀਵਾਨਾਂ ਵਿੱਚ ਰਾਗੀ ਭਾਈ ਮਨਿੰਦਰ ਸਿੰਘ, ਕਵੀਸ਼ਰੀ ਜਥਾ ਗਿਆਨੀ ਜਸਬੀਰ ਸਿੰਘ ਮੋਹਲੇਕੇ, ਹਰਪਾਲ ਸਿੰਘ ਬੱਦੋਵਾਲ ਕਲਾਂ, ਲਖਵਿੰਦਰ ਸਿੰਘ ਕਠਿਆਲਾ ਨੇ ਸ਼ਬਦ ਕੀਰਤਨ, ਢਾਡੀ ਵਾਰਾਂ ਤੇੇ ਕਥਾ ਵਾਖਿਆਣ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਹੈਡ ਪ੍ਰਚਾਰਕ ਜਗਦੇਵ ਸਿੰਘ ਅਤੇ ਭਾਈ ਸਤਨਾਮ ਸਿੰਘ ਨੇ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੁ ਵਾਲੇ ਬਨਣ ਦੀ ਪ੍ਰੇਰਣਾ ਕੀਤੀ।ਇਸ ਮੌਕੇ ਗੁਰਪ੍ਰੀਤ ਸਿੰਘ ਮਾਨ, ਅਰਮਿੰਦਰ ਸਿੰਘ, ਭੁਪਿੰਦਰ ਸਿੰਘ, ਦਲਜੀਤ ਸਿੰਘ, ਗੁਰਿੰਦਰ ਸਿੰਘ, ਸਤਨਾਮ ਸਿੰਘ ਸੱਤਾ, ਗੁਰਚਰਨ ਸਿੰਘ ਠੇਕੇਦਾਰ ਆਦਿ ਨੇ ਹਾਜਰੀਆਂ ਭਰੀਆਂ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …