
ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਣ ਉਪਰੰਤ ਪਰਿਕਰਮਾ ਕੀਤੀ ਤੇ ਸੂਚਨਾ ਅਧਿਕਾਰੀ ਸz: ਜਸਵਿੰਦਰ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ‘ਚ ਸਥਿਤ ਇਤਿਹਾਸਕ ਸਥਾਨਾ ਬਾਰੇ ਜਾਣਕਾਰੀ ਹਾਸਲ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸz: ਰੂਪ ਸਿੰਘ, ਸz: ਮਨਜੀਤ ਸਿੰਘ ਤੇ ਸz: ਬਲਵਿੰਦਰ ਸਿੰਘ ਜੌੜਾਸਿੰਘਾ ਸਕੱਤਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸz: ਪ੍ਰਤਾਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ, ਲੋਈ ਤੇ ਧਾਰਮਿਕ ਕਿਤਾਬਾਂ ਦਾ ਸੈਟ ਦੇ ਕੇ ਅਤੇ ਉਨ੍ਹਾਂ ਨਾਲ ਆਏ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿਥੇ ਸਭ ਧਰਮਾਂ ਦੇ ਲੋਕ ਬੜੀ ਸ਼ਰਧਾ ਭਾਵਨਾ ਨਾਲ ਆਉਂਦੇ ਹਨ ਤੇ ਮੂ੍ਹੰਹ ਮੰਗੀਆਂ ਮੁਰਾਦਾਂ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਇਥੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦਾ ਆਸ਼ੀਰਵਾਦ ਲੈਣ ਲਈ ਆਇਆ ਹਾਂ।ਉਨ੍ਹਾਂ ਕਿਹਾ ਕਿ ਇਹ ਅਸਥਾਨ ਸਭ ਵਰਨਾ ਲਈ ਸਾਂਝਾ ਹੈ ਤੇ ਏਥੇ ਆ ਕੇ ਮਨ ਨੂੰ ਅਲੋਕਿਕ ਸ਼ਾਂਤੀ ਮਿਲਦੀ ਹੈ।ਇਸ ਮੌਕੇ ਸz: ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸੁਖਰਾਜ ਸਿੰਘ ਵਧੀਕ ਮੈਨੇਜਰ ਤੇ ਸਰਬਜੀਤ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media