Tuesday, September 8, 2026

ਪਠਾਨਕੋਟ ‘ਚ ਕਿਸਾਨਾਂ ਨੂੰ ਖਰੀਦ ਕੀਤੀ ਗਈ ਕਣਕ ਦੀ 3 ਕਰੋੜ ਅਦਾਇਗੀ ਕੀਤੀ

PPN0405201508

ਪਠਾਨਕੋਟ, 4 ਮਈ (ਪ.ਪ) – ਜ਼ਿਲ੍ਹੇ ਅੰਦਰ ਵੱਖ-ਵੱਖ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ 3 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ 3 ਮਈ, 2015 ਤੱਕ ਵੱਖ ਵੱਖ ਮੰਡੀਆਂ ਵਿੱਚ 13648 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 10031 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 4744 ਮੀਟਰਿਕ ਟਨ, ਐਫ.ਸੀ.ਆਈ. ਨੇ 2285 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 2204 ਮੀਟਰਿਕ ਟਨ, ਪਨਸਪ 458 ਮੀਟਰਿਕ ਟਨ ਅਤੇ ਮਾਰਕਫੈਡ ਨੇ 340 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ 1812 ਮੀਟਰਿਕ ਟਨ ਕਣਕ ਦੀ ਚੁਕਾਈ ਕਰ ਦਿੱਤੀ ਗਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਚੁਕਾਈ 48 ਘੰਟਿਆਂ ਵਿੱਚ ਕਰਨ ਅਤੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ ਨਾਲ ਕਰਨ ਨੂੰ ਯਕੀਨੀ ਬਣਾਉਣ।

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 3 ਮਈ ਨੂੰ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 3410 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਜਿਸ ਵਿੱਚੋਂ ਪਨਗ੍ਰੇਨ ਨੇ 1110 ਮੀਟਰਿਕ ਟਨ, ਮਾਰਕਫੈਡ ਨੇ 110 ਮੀਟਰਿਕ ਟਨ, ਪਨਸਪ ਨੇ 140 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 900 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦਿਨ ਖਰੀਦ ਕੀਤੀ ਗਈ ਕਣਕ ਵਿਚੋਂ 373 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply