ਅੰਮ੍ਰਿਤਸਰ, 7 ਅਪ੍ਰੈਲ (ਪ੍ਰੀਤਮ ਸਿੰਘ) – ਖਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ (ਹੇਰ) ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ 44ਵੇਂ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ ‘ਚ ਬੀ ਡਵੀਜ਼ਨ ਦੇ ਮੁਕਾਬਲੇ ‘ਚ ਪਹਿਲਾ ਸਥਾਨ ਹਾਸਲ ਕਰਕੇ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਂ ਕੀਤੀ। ਇਹ ਟਰਾਫ਼ੀ ਕਾਲਜ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਕੰਗ ਨੇ ਉੱਪ ਕੁਲਪਤੀ ਡਾ. ਅਜਾਇਬ ਸਿੰਘ ਕੋਲੋਂ ਪ੍ਰਾਪਤ ਕੀਤੀ। ਡਾ. ਕੰਗ ਨੇ ਕਿਹਾ ਕਿ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਹਾਕੀ ‘ਚ ਗੋਲਡ ਅਤੇ ਫ਼ੁਟਬਾਲ ਤੇ ਹੈੱਡਬਾਲ ‘ਚ ਸਿਲਵਰ ਦਾ ਤਮਗਾ ਹਾਸਲ ਕੀਤਾ ਸੀ। ਉਨਾਂ ਨੇ ਕਿਹਾ ਕਿ ਹੋਰ ਖੇਡਾਂ ‘ਚ ਵੀ ਕਾਲਜ ਦਾ ਪ੍ਰਦਰਸ਼ਨ ਕਾਫ਼ੀ ਸ਼ਲਾਘਾਯੋਗ ਰਿਹਾ। ਜਿਸ ਕਾਰਨ ਕਾਲਜ ਨੇ ਇਹ ਵੱਡੀ ਉਪਲਬੱਧੀ ਹਾਸਲ ਕੀਤੀ। ਡਾ. ਕੰਗ ਨੇ ਵੱਖ-ਵੱਖ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਉਨਾਂ ਦੇ ਵਿਦਿਆਰਥੀ ਅੰਤਰ ਕਾਲਜ, ਅੰਤਰ ਯੂਨੀਵਰਸਿਟੀ, ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਹਿੱਸਾ ਲੈ ਕੇ ਕਾਲਜ ਦਾ ਨਾਂ ਰੌਸ਼ਨ ਕਰ ਰਹੇ ਹਨ, ਜਿਸਦੇ ਲਈ ਉਨਾਂ ਨੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਹਰੇਕ ਸਹਿਯੋਗ ਲਈ ਧੰਨਵਾਦ ਵੀ ਕੀਤਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …