Wednesday, June 17, 2026

ਐਮ.ਐਸ.ਸੀ (ਆਈ.ਟੀ) ਅਤੇ ਐਮ.ਐਸ.ਸੀ (ਕੈਮਿਸਟਰੀ) ਦਾ ਨਤੀਜਾ ਸ਼ਾਨਦਾਰ ਰਿਹਾ

PPN0505201501

ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਐਮ.ਐਸ.ਸੀ (ਆਈ.ਟੀ.) ਪਹਿਲਾ ਸਮੈਸਟਰ ਤੇ ਐਮ.ਐਸ.ਸੀ (ਕੈਮਿਸਟਰੀ) ਤੀਜਾ ਸਮੈਸਟਰ ਦੇ ਨਤੀਜਿਆਂ ਵਿਚ ਵੀ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।ਇਹਨਾਂ ਨਤੀਜਿਆਂ ਅਨੁਸਾਰ ਐਮ.ਐਸ.ਸੀ.(ਕੈਮਿਸਟਰੀ) ਤੀਜਾ ਸਮੈਸਟਰ ਦੇ 2 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਅੰਕਾਂ ਤੋਂ ਵਧੇਰੇ ਅਤੇ 19 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਅੰਕਾਂ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ। ਇਸ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਤਨੀਸ਼ਾ ਤੇ ਜੋਬਨਪ੍ਰੀਤ ਕੌਰ ਨੇ 80.8% ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਅਤੇ ਪ੍ਰਵਿੰਦਰ ਕੌਰ, ਪ੍ਰਿਆ ਬਾਂਸਲ ਤੇ ਸੁਖਵੀਰ ਕੌਰ ਨੇ 78.4% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਕਮਲਜੀਤ ਕੌਰ 77.2% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਸਰੇ ਸਥਾਨ ‘ਤੇ ਰਹੀ। ਇਸ ਕਲਾਸ ਦੇ ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਇਹ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਇਲਾਵਾ ਬਾਬਾ ਫ਼ਰੀਦ ਕਾਲਜ ਦੀ ਐਮ.ਐਸ.ਸੀ (ਆਈ.ਟੀ.) ਪਹਿਲਾ ਸਮੈਸਟਰ ਦੇ ਨਤੀਜੇ ਵੀ ਸ਼ਾਨਦਾਰ ਰਹੇ। ਇਸ ਕਲਾਸ ਦੀ ਵਿਦਿਆਰਥਣ ਤਨੂ ਗਰਗ ਨੇ 79.1 ਪ੍ਰਤੀਸ਼ਤ, ਰਮਨਦੀਪ ਕੌਰ ਨੇ 78.8 ਪ੍ਰਤੀਸ਼ਤ ਅਤੇ ਕਿਰਨਜੋਤ ਕੌਰ ਨੇ 77.1 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਇਹਨਾਂ ਨਤੀਜਿਆਂ ਅਨੁਸਾਰ ਐਮ.ਐਸ.ਸੀ (ਆਈ.ਟੀ.) ਪਹਿਲਾ ਸਮੈਸਟਰ ਦੇ 17 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਅੰਕਾਂ ਤੋਂ ਵਧੇਰੇ ਅਤੇ 11 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਅੰਕਾਂ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਅਜਿਹੀਆਂ ਹੋਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ ।

          ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ ।ਉਨ੍ਹਾਂ ਨੇ ਐਮ.ਐਸ.ਸੀ (ਆਈ.ਟੀ.) ਪਹਿਲਾ ਸਮੈਸਟਰ ਤੇ ਐਮ.ਐਸ.ਸੀ (ਕੈਮਿਸਟਰੀ) ਤੀਜਾ ਸਮੈਸਟਰ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply