Sunday, April 26, 2026

ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਵਿਖੇ ਖੂਨਦਾਨ ਕੈਂਪ ਆਯੋਜਿਤ

ਕਾਲਜ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦੁਆਰਾ 70 ਯੂਨਿਟ ਖੂਨਦਾਨ

PPN0505201502

ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਰਕਾਰੀ ਬਹੁਤਕਨੀਕੀ ਕਾਲਜ, ਬਠਿੰਡਾ ਵਿਖੇ ਪਿਛਲੇ ਦਿਨੀਂ ਖੂਨਦਾਨ ਕੈਂਪ ਦਾ ਆਯੋਜਿਨ ਕੀਤਾ ਗਿਆ। ਇਹ ਕੈਂਪ ਕਾਲਜ ਦੇ ਐਨ.ਐਸ.ਐਸ. ਯੂਨਿਟ ਵੱਲੋਂ ਲਗਾਇਆ ਗਿਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਦੇਸ ਰਾਜ, ਐਸ.ਪੀ. ਸਿਟੀ ਬਠਿੰਡਾ ਨੇ ਕੀਤਾ।ਉਹਨਾਂ ਖੂਨਦਾਨ ਕਰਨ ਵਾਲੇ ਸਟਾਫ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਉਹ ਇੱਕ ਵਡਮੁੱਲੇ ਕਾਜ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਖੂਨਦਾਨ ਦੀ ਮਹੱਤਤਾ ਤੇ ਚਾਨਣਾ ਪਾਇਆ ਉਨਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਮੇਂ-ਸਮੇਂ ਤੇ ਕਾਲਜ ਵਿੱਚ ਇਸ ਤਰ੍ਹਾਂ ਦੇ ਕੈਂਪਾਂ ਦਾ ਆਯੋਜਿਨ ਕੀਤਾ ਜਾਂਦਾ ਰਿਹਾ ਹੈ ਤਾਂ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਇਨਸਾਨ ਬਣਨ ਲਈ ਪ੍ਰੇਰਿਆ ਜਾ ਸਕੇ।ਸਿਵਲ ਹਸਪਤਾਲ ਬਠਿੰਡਾ ਦੇ ਬਲੱਡ ਬੈਂਕ ਦੀ ਟੀਮ ਨੇ ਡਾ. ਵੀਨਤ ਅਤੇ ਰੇਸ਼ਮ ਸਿੰਘ ਦੀ ਅਗਵਾਈ ਹੇਠ ਪਹੁੰਚ ਕੇ ਇਸ ਖੂਨਦਾਨ ਕੈਂਪ ਨੂੰ ਨੇਪਰੇ ਚਾੜਿਆ। ਉਨ੍ਹਾਂ ਦੱਸਿਆ ਕਿ ਕੋਈ ਵੀ ਤੰਦਰੁਸਤ ਵਿਅਕਤੀ ਜਿਸ ਦੀ ਉਮਰ 18 ਤੋਂ 60 ਸਾਲ ਹੋਵੇ ਉਹ ਹਰੇਕ ਤਿੰਨ ਮਹੀਨਿਆਂ ਬਾਅਦ ਆਪਣਾ ਖੂਨ ਦਾਨ ਕਰ ਸਕਦਾ ਹੈ।ਕੈਂਪ ਦੌਰਾਨ 70 ਯੂਨਿਟ ਖੂਨਦਾਨ ਕੀਤਾ ਗਿਆ।

        ਇਸ ਮੌਕੇ ਸਟਾਫ ਵਿੱਚੋਂ ਐਸ.ਪੀ.ਰਾਣਾ ਮੁਖੀ ਵਿਭਾਗ, ਮਨਜੀਤ ਸਿੰਘ ਭੁੱਲਰ ਮੁਖੀ ਵਿਭਾਗ ਅਤੇ ਦਰਸ਼ਨ ਸਿੰਘ ਢਿੱਲੋਂ ਨੇ ਖੂਨਦਾਨ ਕਰਕੇ ਵਿਦਿਆਰਥੀਆਂ ਨੂੰ ਇਸ ਉਤੱਮ ਕਾਰਜ ਪ੍ਰਤੀ ਉਤਸ਼ਾਹਿਤ ਕੀਤਾ। ਇਹ ਕੈਂਪ ਕਨਵੀਨਰ ਐਸ.ਆਰ.ਸੀ. ਮੈਡਮ ਅਨੂਜਾ ਗੋਪਾਲ, ਸੰਜੀਵ ਗੋਇਲ ਸਕੱਤਰ ਐਸ.ਆਰ.ਸੀ ਅਤੇ ਪ੍ਰੋਗਰਾਮ ਅਫਸਰ ਐਨ.ਐਸ.ਐਸ. ਪਵਨ ਕੁਮਾਰ ਦੀ ਦੇਖਰੇਖ ਹੇਠ ਸਫਲਤਾ ਪੂਰਵਕ ਨੇਪਰੇ ਚਾੜਿਆ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply