Tuesday, June 16, 2026

ਡੀ.ਏ.ਵੀ ਪਬਲਿਕ ਸਕੂਲ ਦੀ ਚਿੱਤਰਕਲਾ ਅਧਿਆਪਿਕਾ ਰਾਜ ਪੱਧਰ ‘ਤੇ ਸਨਮਾਨਿਤ

PPN0505201504

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੀ ਫਾਈਨ ਆਰਟਸ ਦੀ ਅਧਿਆਪਿਕਾ ਮਿਸ ਪ੍ਰਿਯੰਕਾ ਸ਼ਰਮਾ ਨੂੰ ਰਾਜਸੀ ਪੱਧਰ ਤੇ ਂਹਾਇਲੀ ਕਮੈਂਡਿਡ ਸਟੇਟ ਅਵਾਰਡਂ ਨਾਲ ਸਨਮਾਨਿਤ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ।ਇਹ ਸਨਮਾਨ ਉਨ੍ਹਾਂ ਨੂੰ ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ ਦੁਆਰਾ ਦੂਜੀ ਰਾਜ ਕਲਾ ਪ੍ਰਦਰਸ਼ਨੀ ਦੌਰਾਨ ਦਿੱਤਾ ਗਿਆ।ਇਸ ਵਿੱਚ ਲਗਭਗ 1000 ਕਲਾਕਾਰਾਂ ਨੇ ਭਾਗ ਲਿਆ ਅਤੇ ਆਪਣੇ ਕਲਾ ਕੌਸ਼ਲ ਦਿਖਾਏ।ਸਕੂਲ ਪ੍ਰਿੰਸੀਪਲ, ਸੁਪਰਵਾਈਜ਼ਰ ਅਤੇ ਸਟਾਫ਼ ਵਰਗ ਨੇ ਉਨ੍ਹਾਂ ਦੀ ਕਲਾ ਦੀ ਬਹੁਤ ਪ੍ਰਸ਼ੰਸਾ ਕੀਤੀ ਅਤੇ ਆਪਣਾ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਇਸੇ ਤਰ੍ਹਾਂ ਭਵਿੱਖ ਵਿੱਚ ਸਕੂਲ ਦਾ ਨਾਂ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ ।

         ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਸਨਮਾਨਿਤ ਅਧਿਆਪਿਕਾ ਨੂੰ ਸ਼ੁੱਭਸ਼ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹੋ ਜਿਹੇ ਇਨਾਮ ਅਧਿਆਪਕ ਹੀ ਨਹੀਂ ਬਲਕਿ ਵਿਦਿਆਰਥੀਆਂ ਨੂੰ ਵੀ ਉਤਸ਼ਾਹਿਤ ਕਰਦੇ ਹਨ।  ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਅਧਿਆਪਿਕਾ ਦੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਤੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਿੱਖਣਾ ਕਦੀ ਨਾ ਖ਼ਤਮ ਹੋਣ ਵਾਲੀ ਪ੍ਰਕ੍ਰਿਆ ਹੈ ਅਤੇ ਅਧਿਆਪਕਾਂ ਨੂੰ ਇਹੋ ਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈ ਕੇ ਆਪਣੀ ਤੇ ਸਮਾਜ ਦੀ ਉਨੱਤੀ ਕਰਨੀ ਚਾਹੀਦੀ ਹੈ ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply