Wednesday, September 9, 2026

ਕਣਕ ਦੀ ਕਿਸਾਨਾਂ ਨੂੰ 6 ਕਰੋੜ 86 ਲੱਖ ਰੁਪਏ ਦੀ ਅਦਾਇਗੀ – ਸੁਖਵਿੰਦਰ ਸਿੰਘ

PPN0505201518

ਪਠਾਨਕੋਟ, 5 ਮਈ (ਪ.ਪ) – ਜ਼ਿਲ੍ਹੇ ਅੰਦਰ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 6 ਕਰੋੜ 86 ਲੱਖ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ 4 ਮਈ, 2015 ਤੱਕ ਵੱਖ ਵੱਖ ਮੰਡੀਆਂ ਵਿੱਚ 18234 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 11334 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 5021 ਮੀਟਰਿਕ ਟਨ, ਐਫ.ਸੀ.ਆਈ. ਨੇ 2773 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 2250 ਮੀਟਰਿਕ ਟਨ, ਪਨਸਪ 760 ਮੀਟਰਿਕ ਟਨ ਅਤੇ ਮਾਰਕਫੈਡ ਨੇ 530 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ 2299 ਮੀਟਰਿਕ ਟਨ ਕਣਕ ਦੀ ਚੁਕਾਈ ਕਰ ਦਿੱਤੀ ਗਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਚੁਕਾਈ 48 ਘੰਟਿਆਂ ਵਿੱਚ ਕਰਨ ਅਤੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ ਨਾਲ ਕਰਨ ਨੂੰ ਯਕੀਨੀ ਬਣਾਉਣ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਮਈ ਨੂੰ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 1303 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਜਿਸ ਵਿੱਚੋਂ ਪਨਗ੍ਰੇਨ ਨੇ 277 ਮੀਟਰਿਕ ਟਨ, ਮਾਰਕਫੈਡ ਨੇ 190 ਮੀਟਰਿਕ ਟਨ, ਪਨਸਪ ਨੇ 302 ਮੀਟਰਿਕ ਟਨ, ਐਫ.ਸੀ.ਆਈ ਨੇ 488 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 46 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦਿਨ ਖਰੀਦ ਕੀਤੀ ਗਈ ਕਣਕ ਵਿਚੋਂ 487 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply