ਬਟਾਲਾ, 6 ਮਈ (ਨਰਿੰਦਰ ਬਰਨਾਲ) – ਗੁਰੂ ਸਾਹਿਬਾਨ ਦੀਆਂ ਦਰੁਲੱਭ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ 14 ਮਈ ਨੂੰ ਇਸ ਪਾਵਨ ਯਾਤਰਾ ਦਾ ਅੰਮ੍ਰਿਤਸਰ ਤੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਪ੍ਰਵੇਸ਼ ਕਰਨ ਮੌਕੇ ਹਲਕਾ ਫਤਿਹਗੜ੍ਹ ਚੂੜੀਆਂ ਦੀਆਂ ਸੰਗਤਾਂ ਵੱਲੋਂ ਪੂਰੇ ਜੋਸ਼ ਤੇ ਖਾਲਸਾਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਜਲ ਸਰੋਤ ਪ੍ਰਬੰਧਨ ਦੇ ਚੇਅਰਮੈਨ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਪੱਵਿਤਰ ਨਿਸ਼ਾਨੀਆਂ ਦੇ ਦਰਸ਼ਨ ਕਰਾਉਣ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਹੁਤ ਵੱਡਾ ਸਾਂਝਾ ਉਪਰਾਲਾ ਹੈ ਜਿਸ ਲਈ ਇਹ ਵਧਾਈ ਦੇ ਹੱਕਦਾਰ ਹਨ।
ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਧਾਰਮਿਕ ਦਰਸ਼ਨ ਯਾਤਰਾ 6 ਮਈ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋਈ ਹੈ ਜੋ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਆਪਣੇ ਪੜਾਅ ਤਹਿ ਕਰਦੀ ਹੋਈ 14 ਮਈ ਨੂੰ ਅੰਮ੍ਰਿਤਸਰ ਰਾਹੀਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਦਾਖਲ ਹੋਵੇਗੀ। ਉਨ੍ਹਾਂ ਕਿਹਾ ਕਿ 14 ਅਤੇ 15 ਮਈ ਦੀ ਦੋ ਦਿਨ ਯਾਤਰਾ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੀ ਸੰਗਤ ਨੂੰ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰਾਏ ਜਾਣਗੇ। ਉਨ੍ਹਾਂ ਕਿਹਾ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਪੱਧਰ ‘ਤੇ ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਅਤੇ ਹਲਕੇ ਦੀਆਂ ਸੰਗਤਾਂ ਵੱਲੋਂ ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਲਗਾਏ ਜਾਣਗੇ। ਉਨ੍ਹਾਂ ਕਿਹਾ ਧਾਰਮਿਕ ਯਾਤਰਾ ਨੂੰ ਯਾਦਗਾਰੀ ਬਣਾਉਣ ਲਈ ਥਾਂ-ਥਾਂ ਤੇ ਸਵਾਗਤੀ ਗੇਟ ਤੇ ਜੀ ਆਇਆਂ ਨੂੰ ਕਹਿੰਦੇ ਹੋਏ ਹੋਰਡਿੰਗ ਵੀ ਲਗਾਏ ਜਾਣਗੇ। ਸz. ਕਾਹਲੋਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੁੰਮ-ਹੁਮਾ ਕੇ ਇਸ ਧਾਰਮਿਕ ਦਰਸ਼ਨ ਯਾਤਰਾ ਵਿੱਚ ਸ਼ਰੀਕ ਹੋਣ ਅਤੇ ਗੁਰੂ ਸਾਹਿਬ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕਰਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media