Sunday, July 19, 2026

ਕੇਂਦਰੀ ਮੰਤਰੀ ਬੀਬੀ ਬਾਦਲ ਦੇ ਸੰਗਤ ਦਰਸ਼ਨ ਦੀਆਂ ਤਿਆਰੀਆਂ

ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

PPN0605201506

ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਬਠਿੰਡਾ ਜ਼ਿਲ੍ਹੇ ਵਿਚ ਪਿੰਡਾਂ ਦਾ ਸੰਗਤ ਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਸੰਗਤ ਦਰਸ਼ਨ ਦੌਰਾਨ ਬਠਿੰਡਾ ਦਿਹਾਤੀ ਦੇ 9 ਪਿੰਡਾਂ ਅਤੇ ਭੂਚੋਮੰਡੀ ਦੇ 20 ਪਿੰਡਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਹੜੇ ਪਿੰਡਾਂ ਵਿਚ ਸੰਗਤ ਦਰਸ਼ਨ ਹੋ ਰਿਹਾ ਹੈ, ਉਨ੍ਹਾਂ ਪਿੰਡਾਂ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ।

              ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਨੇਪਰੇ ਚੜ੍ਹ ਗਏ ਹਨ, ਉਨ੍ਹਾਂ ਦੇ ਤੁਰੰਤ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਏ ਜਾਣ।ਉਨ੍ਹਾਂ ਕਿਹਾ ਕਿ ਅਧੂਰੇ ਕਾਰਜਾਂ ਨੂੰ ਵੀ ਜਲਦੀ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਪੁਖਤਾ ਤੌਰ ‘ਤੇ ਨਿਪਟਾਉਣ ਨੂੰ ਤਰਜ਼ੀਹ ਦਿੱਤੀ ਜਾਵੇ ਅਤੇ ਲਾਪ੍ਰਵਾਹੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸੁਮੀਤ ਕੁਮਾਰ ਜਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਕੁਮਾਰ ਸ਼ਰਮਾ, ਐਸ.ਡੀ.ਐਮ. ਬਠਿੰਡਾ ਦਮਨਜੀਤ ਸਿੰਘ ਮਾਨ, ਡੀ.ਡੀ.ਪੀ.ਓ. ਰਜਿੰਦਰ ਬੱਤਰਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਅਮਰਜੀਤ ਕੌਰ ਕੋਟਫੱਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਸਪਾਲ ਸਿੰਘ ਤੋਂ ਇਲਾਵਾ ਸਾਰੇ ਬੀ.ਡੀ.ਪੀ.ਓਜ਼, ਨਾਇਬ ਤਾਹਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply