Wednesday, September 9, 2026

ਫੈਡਰੇਸ਼ਨ ਮਹਿਤਾ ਵਲੋਂ ਉਪਕਾਰ ਸੰਧੂ ਦਾ ਸਨਮਾਨ

ਸੰਧੂ ਨੇ ਪਾਰਟੀ ਲਈ ਰਾਤ ਦਿਨ ਇਕ ਕੀਤਾ- ਮਹਿਤਾ, ਢੋਟ

PPN0605201508

ਅੰਮ੍ਰਿਤਸਰ, 6 ਮਈ (ਗੁਰਚਰਨ ਸਿੰਘ) – ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਵਲੋਂ ਜਿਲ੍ਹਾਂ ਅਕਾਲੀ ਜਥੇ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਨੂੰ ਪੇਡਾ ਦਾ ਚੇਅਰਮੈਨ ਬਣਾਏ ਜਾਣ ਤੇ ਸ਼੍ਰੌਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਅਗਜੈਕਟਿਵ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਤੇ ਕੌਸਲਰ ਅਮਰਬੀਰ ਸਿੰਘ ਢੋਟ ਅਤੇ ਹੋਰ ਅਹੁਦੇਦਾਰਾਂ ਵਲੋਂ ਉਨਾਂ੍ਹ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਭਾਈ ਮਹਿਤਾ ਅਤੇ ਢੋਟ ਨੇ ਕਿਹਾ ਕਿ ਉਪਕਾਰ ਸਿੰਘ ਸੰਧੂ ਵਲੋਂ ਪਿਛਲੇ ਸਮੇਂ ਵਿਚ ਅਕਾਲੀ ਦਲ ਨੂੰ ਅੰਮ੍ਰਿਤਸਰ ਸ਼ਹਿਰ ਵਿਚ ਬਹੁਤ ਹੀ ਮਜ਼ਬੂਤ ਬਣਾ ਦਿੱਤਾ ਹੈ ਅਤੇ ਪਾਰਟੀ ਦਾ ਆਧਾਰ ਸ਼ਹਿਰਾਂ ਵਿਚ ਮਜ਼ਬੂਤ ਹੋਇਆ ਹੈ। ਉਨਾਂ੍ਹ ਕਿਹਾ ਕਿ ਸੰਧੂ ਨੂੰ ਚੇਅਰਮੈਨ ਬਣਾ ਕੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਬੜੀ ਸੂਝਬੂਝ ਤੋਂ ਕੰਮ ਲਿਆ ਹੈ। ਉਨ੍ਹਾਂ ਕਿਹਾ ਕਿ ਸੰਧੂ ਆਪਣੀ ਸੂਝ ਬੂਝ ਨਾਲ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵਿਚ ਇਕ ਨਵੀਂ ਰੂਹ ਫੂਕ ਦੇਣਗੇ ਅਤੇ ਇਸ ਮਹਿਕਮੇ ਦਾ ਫਾਇਦਾ ਆਮ ਲੋਕਾਂ ਤੱਕ ਪਹੁੰਚਾਉਣਗੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ, ਕੌਸਲਰ ਸੁਰਿੰਦਰ ਸਿੰਘ ਸੁਲਾਤਨਵਿੰਡ, ਸਵਰਨ ਸਿੰਘ ਹਰੀਪੁਰਾ, ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਖਾਲਸਾ, ਬਲਵਿੰਦਰ ਸਿੰਘ ਰਾਜੋਕੇ, ਚਰਨਜੀਤ ਸਿੰਘ ਧਾਰੀਵਾਲ, ਮਨਦੀਪ ਸਿੰਘ ਖਾਲਸਾ, ਮਨਜੀਤ ਸਿੰਘ ਖਾਲਸਾ, ਸਰਬਜੀਤ ਸਿੰਘ ਸੱਬਾ, ਸੋਨੂੰ ਬੱਬਰ, ਜੁਗਰਾਜ ਸਿੰਘ ਚੌਹਾਨ, ਮਨਜੀਤ ਸਿੰਘ ਬੂਟਾ, ਰਜਿੰਦਰ ਸਿੰਘ ਗੋਲਡੀ ਆਦਿ ਫੈਡਰੇਸ਼ਨ ਆਗੂ ਹਾਜਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply