Wednesday, September 9, 2026

ਯੂਨੀਵਰਸਿਟੀ ਵਿਖੇ ਖੋਜ ਵਿਧੀਆਂ ਵਿਸ਼ੇ ‘ਤੇ ਸੱਤ ਦਿਨਾਂ ਵਰਕਸ਼ਾਪ ਸੰਪੰਨ

ਅੰਮ੍ਰਿਤਸਰ, 6 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਵੱਲੋਂ ਖੋਜ ਵਿਧੀਆਂ ਵਿਸ਼ੇ ‘ਤੇ ਕਰਵਾਈ ਗਈ ਸੱਤ ਦਿਨਾਂ ਵਰਕਸ਼ਾਪ ਅੱਜ ਇਥੇ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ 40 ਵਿਦਵਾਨਾਂ ਨੇ ਭਾਗ ਲਿਆ।  ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਮਹਾਂਰਿਸ਼ੀ ਦਯਾਨੰਦ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਦੇ ਸਾਬਕਾ ਪ੍ਰੋਫੈਸਰ, ਡਾ. ਰਵਿੰਦਰ ਵਿਨਾਇਕ ਨੇ ਕੀਤੀ। ਪ੍ਰੋ. ਵਿਨਾਇਕ ਨੇ ਇਸ ਮੌਕੇ ਖੋਜ ਦੀਆਂ ਸਹੀ ਅਤੇ ਸਾਰਥਕ ਵਿਧੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਖੋਜ ਦੇ ਖੇਤਰ ਵਿਚ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਵਿਭਾਗ ਦੇ ਮੁਖੀ, ਡਾ. ਲਖਵਿੰਦਰ ਸਿੰਘ ਕੰਗ ਨੇ ਮੁੱੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ। ਵਰਕਸ਼ਾਪ ਦੇ ਡਾਇਰੈਕਟਰ, ਡਾ. ਹਰਸੰਦਲਦੀਪ ਕੌਰ ਨੇ ਵਰਕਸ਼ਾਪ ਬਾਰੇ ਜਾਣਕਾਰੀ ਦਿੱਤੀ। ਵਿਭਾਗ ਦੇ ਡਾ. ਜਸਪਾਲ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply