Friday, March 27, 2026

ਗੁਰੂ ਸਾਹਿਬਾਨ ਦੀਆਂ ਦੁਰਲੱਭ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਦਾ ਮਜੀਠਾ ਹਲਕੇ ‘ਚ ਹੋਵੇਗਾ ਸ਼ਾਨਦਾਰ ਸਵਾਗਤ – ਮਜੀਠੀਆ

ਪਟਿਆਲਾ ਤੋਂ ਅੱਜ ਸ਼ੁਰੂ ਹੋਈ ਧਾਰਮਿਕ ਦਰਸ਼ਨ ਯਾਤਰਾ ਪ੍ਰਤੀ ਸੰਗਤਾਂ ਵਿੱਚ ਭਾਰੀ ਉਤਸ਼ਾਹ

Majithia

ਅੰਮ੍ਰਿਤਸਰ, 6 ਮਈ (ਗੁਰਚਰਨ ਸਿੰਘ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਦੁਰਲੱਭ ਪਾਵਨ ਨਿਸ਼ਾਨੀਆਂ ਨੂੰ ਲੈ ਕੇ ਅੱਜ ਪਟਿਆਲਾ ਤੋਂ ਸ਼ੁਰੂ ਕੀਤੀ ਗਈ ਧਾਰਮਿਕ ਦਰਸ਼ਨ ਯਾਤਰਾ ਪ੍ਰਤੀ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਨੇ ਦੱਸਿਆ ਕਿ 12 ਨੂੰ ਮਹਿਤਾ ਤੋਂ ਅੰਮ੍ਰਿਤਸਰ ਅਤੇ 14 ਨੂੰ ਅੰਮ੍ਰਿਤਸਰ ਤੋ ਬਟਾਲਾ ਨੂੰ ਜਾਣ ਸਮੇਂ ਉਕਤ ਯਾਤਰਾ ਦਾ ਹਲਕਾ ਮਜੀਠਾ ਵਿੱਚੋਂ ਗੁਜ਼ਰਨ ਦੌਰਾਨ ਮਜੀਠਾ ਅਤੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸਮੂਹ ਸੰਗਤਾਂ ਵੱਲੋਂ ਥਾਂ ਥਾਂ ਸ਼ਰਧਾ ਪੂਰਵਕ ਅਤੇ ਗਰਮਜੋਸ਼ੀ ਨਾਲ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਜਿਸ ਸੰਬੰਧੀ ਲੋਕਾਂ ‘ਚ ਭਾਰੀ ਉਤਸ਼ਾਹ ਨੂੰ ਦੇਖਦਿਆਂ ਵਿਸ਼ਾਲ ਅਤੇ ਸੁਜਚੇ ਪ੍ਰਬੰਧਾਂ ਲਈ ਸ: ਮਜੀਠੀਆ ਵੱਲੋਂ ਅੱਜ ਇਕ ਮੀਟਿੰਗ ਦੌਰਾਨ ਅਕਾਲੀ ਆਗੂਆਂ ਦੀ ਪ੍ਰਬੰਧਕੀ ਅਤੇ ਸਵਾਗਤੀ ਕਮੇਟੀ ਵਜੋਂ ਡਿਊਟੀਆਂ ਲਗਾਈਆਂ ਗਈਆਂ ਹਨ। ਗੁਰੂ ਸਾਹਿਬਾਨ ਦੀਆਂ ਦੁਰਲੱਭ ਪਾਵਨ ਨਿਸ਼ਾਨੀਆਂ, ਅਸਤਰਾਂ ਅਤੇ ਵਸਤਰਾਂ ਜਿਨ੍ਹਾਂ ਵਿੱਚ ਚੋਲਾ, ਦਸਤਾਰ, ਸ੍ਰੀ ਸਾਹਿਬ, ਕਿਰਪਾਨ, ਤੀਰ, ਤੇਗਾ ਅਤੇ ਹੱਥ ਲਿਖਤ ਗ੍ਰੰਥ ਆਦਿ ਦੇ ਸੁਖਾਲੇ ਦਰਸ਼ਨਾਂ ਲਈ ਯਾਤਰਾ ਦਾ ਪ੍ਰਬੰਧ ਕਰਨ ਲਈ ਉਹਨਾਂ ਸ਼੍ਰੋਮਣੀ ਕਮੇਟੀ ਅਤੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜੀ ਵਿੱਚ ਧਰਮ ਅਤੇ ਵਿਰਸੇ ਪ੍ਰਤੀ ਜਾਗਰੂਕਤਾ ਵਧੇਗੀ ਅਤੇ ਉਹ ਆਪਣੇ ਸ਼ਾਨਦਾਰ ਇਤਿਹਾਸ ਤੋਂ ਸੇਧ ਲੈ ਸਕਣਗੇ। ਇਸ ਸੰਬੰਧੀ ਤਿਆਰੀ ਕਮੇਟੀ ਦੀ ਅਗਲੀ ਮੀਟਿੰਗ ਕਲ 7 ਮਈ ਨੂੰ ਗੁਰਦਵਾਰਾ ਬੇਰ ਸਾਹਿਬ ਮੱਤੇਵਾਲ ਵਿਖੇ ਹੋ ਕੀਤੀ ਜਾ ਰਹੀ ਹੈ। ਅੱਜ ਦੀ ਮੀਟਿੰਗ ਮੌਕੇ ਮੇਜਰ ਸ਼ਿਵੀ, ਤਲਬੀਰ ਸਿੰਘ ਗਿੱਲ, ਜੋਧ ਸਿੰਘ ਸਮਰਾ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਪ੍ਰੋ: ਸਰਚਾਂਦ ਸਿੰਘ, ਸੁਖਦੀਪ ਸਿੰਘ ਸਿੱਧੂ, ਗਗਨਦੀਪ ਸਿੰਘ ਭਕਨਾ, ਕੁਲਵਿੰਦਰ ਸਿੰਘ ਧਾਰੀਵਾਲ,ਸੁਖਵਿੰਦਰ ਸਿੰਘ ਗੋਲਡੀ, ਤਰਸੇਮ ਸਿੰਘ ਸਿਆਲਕਾ, ਰਿੰਪਲ ਪ੍ਰੀਤ, ਚੇਅਰਮੈਨ ਬਲਬੀਰ ਸਿੰਘ ਚੰਦੀ, ਬੱਬੀ ਭੰਗਵਾਂ, ਬਲਵਿੰਦਰ ਸਿੰਘ ਬਲੋਵਾਲੀ ਆਦਿ ਮੌਜੂਦ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply