
ਪਠਾਨਕੋਟ, 6 ਮਈ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਅਪ੍ਰੈਲ 2015 ਦੌਰਾਨ ਵੱਖ-ਵੱਖ ਕੇਸਾਂ ਨਾਲ ਸਬੰਧਤ 3339 ਦਰਖਾਸਤਾਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ 2562 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ।ਇਹ ਜਾਣਕਾਰੀ ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ. ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇੰਨ੍ਹਾਂ ਦਰਖਾਸਤਾਂ ਵਿੱਚ 764 ਦਰਖਾਸਤਾਂ ਐਫ.ਆਈ.ਆਰ ਅਤੇ ਡੀ.ਡੀ.ਆਰ ਦੀਆਂ ਨਕਲਾਂ ਲੈਣ ਨਾਲ ਸਬੰਧਤ ਸਨ।ਉਨ੍ਹਾਂ ਦੱਸਿਆ ਕਿ ਪਾਸਪੋਰਟ ਵੈਰੀਫਿਕੇਸ਼ ਕਰਨ ਸਬੰਧੀ 704 ਅਰਜੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 579 ਅਰਜ਼ੀਆਂ ਦੀ ਵੈਰੀਫਿਕੇਸ਼ਨ ਕਰ ਦਿੱਤੀ ਗਈ ਹੈ।
ਸ਼੍ਰੀ ਕੌਸ਼ਲ ਨੇ ਅੱਗੇ ਦੱਸਿਆ ਕਿ ਸਰਵਿਸ ਵੈਰੀਫਿਕੇਸ਼ਨ ਕਰਨ ਲਈ 212 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ 177 ਅਰਜੀਆਂ ਦੀ ਸਰਵਿਸ ਵੈਰੀਫਿਕੇਸ਼ਨ ਕਰ ਦਿੱਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਵਿਅਕਤੀਆਂ ਦੇ ਕਰੈਕਟਰ ਵੈਰੀਫਿਕੇਸ਼ਨ ਕਰਨ ਲਈ 220 ਅਤੇ ਆਰਮਜ਼ ਲਾਈਸੈਂਸ ਦੀ ਰੀਨਿਊਵਲ ਦੀ ਵੈਰੀਫਿਕੇਸ਼ਨ ਕਰਨ ਲਈ 94 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ ਕ੍ਰਮਵਾਰ 173 ਕਰੈਕਟਰ ਵੈਰੀਫਿਕੇਸ਼ਨ ਤੇ 90 ਆਰਮਜ਼ ਲਾਈਸੈਂਸ ਰੀਨਿਊਵਲ ਕਰਨ ਲਈ ਵੈਰੀਫਿਕੇਸ਼ਨ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੱਥਿਆਰਾਂ ਦੇ ਨਵੇਂ ਲਾਈਸੈਂਸਾਂ ਦੀ ਵੈਰੀਫਿਕੇਸ਼ਨ ਕਰਨ ਲਈ 21 ਅਰਜੀਆਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿਚੋਂ 11 ਦੀ ਵੈਰੀਫਿਕੇਸ਼ਨ ਕਰ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਕਿਰਾਏਦਾਰ/ਨੌਕਰ ਜੋ ਦੂਸਰੇ ਜ਼ਿਲ੍ਹਿਆਂ ਅਤੇ ਰਾਜਾਂ ਦੇ ਵਸਨੀਕ ਹਨ, ਉਨ੍ਹਾਂ ਦੀ ਪੜਤਾਲ ਸਬੰਧੀ 31 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 25 ਦੀ ਪੜਤਾਲ ਮੁਕੰਮਲ ਕਰ ਦਿੱਤੀ ਗਈ ਹੈ ਅਤੇ 6 ਦੀ ਵੀ ਵੈਰੀਫਿਕੇਸ਼ਨ ਮਿਥੇ ਸਮੇਂ ਦੌਰਾਨ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੋਕਾਂ ਦੇ ਕੰਮ ਨਿਯਮਾਂ ਅਨੁਸਾਰ ਤੇ ਸਮੇਂ ਸਿਰ ਕੀਤੇ ਜਾ ਰਹੇ ਹਨ ਅਤੇ ਜੋ ਵੀ ਕੰਮ ਪੈਡਿੰਗ ਹੈ, ਉਸ ਨੂੰ ਵੀ ਜਲਦੀ ਕਰ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਸਾਂਝ ਕੇਂਦਰਾਂ ਤੋਂ ਲੋਕਾਂ ਨੂੰ ਪੁਲੀਸ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਮਿਲਦਾ ਹੈ, ਜੋ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ।
Punjab Post Daily Online Newspaper & Print Media