ਅੰਮ੍ਰਿਤਸਰ, 6 ਮਈ (ਗੁਰਪ੍ਰੀਤ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦੇ ਸ਼ਹਿਰੀ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਮਾਹਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਹਨਾਂ ਦੇ ਦਾਦੀ ਸ੍ਰੀਮਤੀ ਜਸਬੀਰ ਕੌਰ ਪਤਨੀ ਸਵ: ਜੋਗਿੰਦਰ ਸਿੰਘ ਅਲਬੇਲਾ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ।ਤਕਰੀਬਨ 80 ਸਾਲਾ ਮਾਤਾ ਜਸਬੀਰ ਕੌਰ ਦਾ ਅੰਤਿਮ ਸਸਕਾਰ ਪਿੰਡ ਸੁਲਤਾਨਵਿੰਡ ਵਿਖੇ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਕਾਂਗਰਸ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ, ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸ਼ਹਿਰੀ ਪ੍ਰਧਾਨ ਰਾਜੀਵ ਭਗਤ, ਕਾਂਗਰਸੀ ਦਿਨੇਸ਼ ਬੱਸੀ, ਸ਼੍ਰੌਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਨੰਬਰਦਾਰ ਜਸਬੀਰ ਸਿੰਘ ਮਾਹਲ, ਬਾਬਾ ਬਲਵਿੰਦਰ ਸਿੰਘ ਚਾਹਲ, ਰੇਹੜਾ-ਟਾਂਗਾ ਯੂਨੀਅਨ ਦੇ ਪ੍ਰਧਾਨ ਬਾਬਾ ਗੁਰਮੁੱਖ ਸਿੰਘ ਸੁਲਤਾਨਵਿੰਡ ਆਦਿ ਨੇ ਮਾਹਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media