Thursday, July 16, 2026

ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਦੀ ਯਾਤਰਾ ਦਾ ਹੋਵੇਗਾ ਭਰਵਾਂ ਸੁਆਗਤ- ਜਥੇਦਾਰ ਭਾਟੀਆ

PPN0705201502ਪੱਟੀ, 7 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸਾਹਿਬੇ ਕਮਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਾਵਨ ਨਿਸ਼ਾਨੀਆਂ ਜੋ ਕਿ ਸ੍ਰੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਸਾਝੇ ਉਦੱਮ ਸਦਕਾ ਸੰਗਤਾਂ ਦੇ ਦਰਸ਼ਨਾਂ ਲਈ ਸੁੰਦਰ ਪਾਲਕੀ ਸਾਹਿਬ ਰਾਂਹੀ ਹਰ ਸ਼ਹਿਰ ਵਿਚ ਲਿਆਦੀਆਂ ਜਾ ਰਹੀ ਹੈ। ਉਸਦਾ 11 ਮਈ ਨੂੰ ਪੱਟੀ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਯਾਤਰਾ ਦੇ ਸਵਾਗਤ ਲਈ ਕੀਤੀ ਗਈ ਮੀਟਿੰਗ ਗੁਰਦੁਆਰਾ ਭੱਠ ਸਾਹਿਬ ਵਿਖੇ ਕੀਤੀ ਗਈ।ਜਿਸ ਵਿਚ ਜਾਣਕਾਰੀ ਦਿੰਦਿਆਂ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਯਾਤਰਾ ਦਾ ਪੱਟੀ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ।ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ ਨੇ ਕਿਹਾ ਕਿ ਨਗਰ ਕੌਂਸਲ ਪੱਟੀ ਵੱਲੋਂ ਯਾਤਰਾ ਦੇ ਪਹੁੰਚਣ ਤੇ ਖਾਸ ਇੰਤਜਾਮ ਕੀਤੇ ਜਾਣਗੇ।ਇਸ ਮੌਕੇ ਤੇ ਗੁਰਦੁਆਰਾ ਭੱਠ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਜੀ, ਗੁਰਚਰਨ ਸਿੰਘ ਚੰਨ ਸ਼ਹਿਰੀ ਪ੍ਰਧਾਨ, ਕੰਵਲਪ੍ਰੀਤ ਸਿੰਘ ਗਿੱਲ ਮੀਤ ਪ੍ਰਧਾਨ ਨਗਰ ਕੌਂਸਲ ਪੱਟੀ, ਕੁਲਵਿੰਦਰ ਸਿੰਘ ਬੱਬੂ ਪ੍ਰਧਾਨ, ਜੋਗਾ ਸਿੰਘ ਸਕੱਤਰ ਕੀਰਤਨ ਦਰਬਾਰ ਸੁਸਾਇਟੀ, ਰਾਜਪ੍ਰੀਤ ਸਿੰਘ ਕੌਂਸਲਰ, ਸਰਪੰਚ ਸੁਖਜਿੰਦਰ ਸਿੰਘ, ਭਾਈ ਹਰਜਿੰਦਰ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਪ੍ਰਗਟ ਸਿੰਘ, ਹਰਪਾਲ ਸਿੰਘ ਪੱਟੀ ਆਦਿ ਹਾਜਰ ਸਨ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply