Sunday, March 29, 2026

13 ਮਈ ਤੋ ਯੂਥ ਅਕਾਲੀ ਦਲ ਦੀ ਭਰਤੀ ਸ਼ੁਰੂ, ਸੁਖਵੀਰ ਸਿੰਘ ਬਾਦਲ ਕਰਨਗੇ ਬਠਿੰਡਾ ਤੋ ਅਗਾਜ਼-ਰੋਜ਼ੀ ਬਰਕੰਦੀ

15-16 ਲੱਖ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਸ਼ਾਮਿਲ ਕਰਨ ਦਾ ਟੀਚਾ

PPN0705201503ਬਠਿੰਡਾ, ੭ ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੋਮਣੀ ਅਕਾਲੀ ਦਲ ਬਾਦਲ ਦੇ ਵਿੰਗ ਯੂਥ ਅਕਾਲੀ ਦਲ ਵੱਲੋ ਨੌਜਵਾਨਾਂ ਨੂੰ ਵੱਧ ਤੋ ਵੱਧ ਆਪਣੇ ਨਾਲ ਜੋੜਨ ਦਾ ਜਿਲਾ ਵਾਰ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਜਿਸ ਦਾ ਅਗਾਜ ਅੱਜ ਸਥਾਨਕ ਬਠਿੰਡਾ ਸ਼ਹਿਰ ਤੋ ਕੀਤਾ ਗਿਆ । ਇਸ ਸਮੇ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆ ਮਾਲਵਾ ਜੋਨ ਦੇ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੱਸਿਆ ਕਿ 13 ਮਈ ਨੂੰ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾਂ ਯੂਥ ਅਕਾਲੀ ਦਲ ਵਿਚ ਨੋਜਵਾਨਾਂ ਦੀ ਭਰਤੀ ਦੀ ਸ਼ੁਰੂਆਤ ਬਠਿੰਡਾ ਸ਼ਹਿਰ ਤੋ ਕਰਨਗੇ। ਉਹਨਾਂ ਦੱਸਿਆ ਕਿ ਯੂਥ ਅਕਾਲੀ ਦਲ ਨਾਲ ਨੌਜਵਾਨਾਂ ਨੂੰ ਵੱਧ ਤੋ ਵੱਧ ਜੋੜਨ ਲਈ ਪਿੰਡ ਅਤੇ ਵਾਰਡ ਪੱਧਰ ਤੋ ਅਕਾਲੀ ਆਗੂਆ ਦੀ ਡਿਊਟੀਆ ਲਗਾਈਆਂ ਗਈਆਂ ਹਨ ਅਤੇ ਉਹਨਾਂ ਦਾ ਪੂਰੇ ਪੰਜਾਬ ਵਿਚ ਯੂਥ ਅਕਾਲੀ ਦਲ ਨਾਲ 15 ਲੱਖ ਨੋਜਵਾਨਾਂ ਨੂੰ ਜੋੜਨ ਦਾ ਟੀਚਾ ਰੱਖਿਆ ਗਿਆ ਹੈ।ਉਹਨਾਂ ਦੱਸਿਆ ਕਿ ਯੂਥ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਦੀ ਪਿਛੋਕੜ ਦੀ ਜਾਂਚ ਪਿੰਡ ਅਤੇ ਵਾਰਡ ਪੱਧਰ ਦੇ ਆਗੂਆਂ ਵਲੋਂ ਕਰਵਾਈ ਜਾਵੇਗੀ ਅਤੇ ਯੂਥ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਨੋਜਵਾਨਾਂ ਨੂੰ ਤੁਰੰਤ ਪਹਿਚਾਣ ਪੱਤਰ ਜਾਰੀ ਕੀਤਾ ਜਾਵੇਗਾ। ਉਹਨਾ ਦੱਸਿਆ ਕਿ ਇਸ ਭਰਤੀ ਤੋਂ ਬਾਅਦ ਯੂਥ ਅਕਾਲੀ ਦਲ ਵੱਲੋ ਪੰਜਾਬ ਪੱਧਰ ਤੇ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਜਾਵੇਗੀ ਤਾਂ ਕਿ  ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰੱਖ ਇੱਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਮੋਗਾ ਬੱਸ ਕਾਂਡ ਤੇ ਬੋਲਦਿਆਂ ਬਰਕੰਦੀ ਨੇ ਕਿਹਾ ਕਿ ਪੁਲਿਸ ਅਤੇ ਸਰਕਾਰ ਵਲੋਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਗਈ ਹੈ ਅਤੇ ਜਲਦ ਹੀ ਕਥਿਤ ਦੋਸ਼ੀਆਂ ਨੂੰ ਅਦਾਲਤ ਦੁਆਰਾਂ ਸਜਾ ਦੁਆਈ ਜਾਵੇਗੀ।ਇਸ ਸਮੇ ਉਹਨਾਂ ਨਾਲ ਮਲੋਟ ਦੇ ਵਿਧਾਇਕ ਹਰਪ੍ਰੀਤ ਸਿੰਘ, ਗਿਦੜਬਾਹਾਂ ਦੇ ਹਲਕਾ ਇੰਚਾਰਜ ਡਿੰਪੀ ਢਿੱਲੋਂ, ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾਂ, ਜਗਸੀਰ ਸਿੰਘ ਜੱਗਾ ਕਲਿਆਣ, ਬਲਕਾਰ ਸਿੰਘ ਬਰਾੜ,ਰਾਕੇਸ਼ ਸਿੰਗਲਾ, ਐਮ ਸੀ ਰਾਜੂ ਸਰਾਂ, ਰਜਿੰਦਰ ਸਿੰਘ ਚਹਿਲ  ਆਦਿ ਵੱਡੀ ਗਿਣਤੀ ਵਿਚ ਯੂਥ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply