Wednesday, October 14, 2026

ਪੁਸਤਕ ‘ਇਤਿਹਾਸਕ ਪਿੰਡ ਬਾਸਰਕੇ ਗਿੱਲਾਂ’ ਦਾ ਰਿਲੀਜ਼ ਸਮਾਰੋਹ 9 ਨੂੰ

ਅੰਮ੍ਰਿਤਸਰ, 7 ਮਈ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਜਨਵਾਦੀ ਲੇਖਕ ਸੰਘ ਅਤੇ ਲੇਖਕ ਪਾਠਕ ਮੰਚ ਛੇਹਰਟਾ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਸਾਹਿਤਕਾਰ ਮਨਮੋਹਨ ਬਾਸਰਕੇ ਦੀ ਪੁਸਤਕ ‘ਇਤਿਹਾਸਕ ਪਿੰਡ ਬਾਸਰਕੇ ਗਿੱਲਾਂ’ ਦਾ ਰਿਲੀਜ਼ ਸਮਾਰੋਹ ਕਰਵਾਇਆ ਜਾ ਰਿਹਾ ਹੈ। ਦੀਪ ਦਵਿੰਦਰ ਸਿੰਘ ਅਤੇ ਹਰਜੀਤ ਸਿੰਧੂ ਤੋਂ ਮਿਲੀ ਜਾਣਕਾਰੀ ਅਨੁਸਾਰ 9 ਮਈ ਸ਼ਨੀਵਾਰ ਬਾਅਦ ਦੁਪਹਿਰ 3:30ਤੇ ਹੋਣ ਵਾਲੇ ਇਸ ਸਾਹਿਤਕ ਸਮਾਗਮ ਦੀ ਪ੍ਰਧਾਨਗੀ ਡਾ. ਊਧਮ ਸਿੰਘ ਸ਼ਾਹੀ, ਸ੍ਰੀ ਕੇਵਲ ਧਾਲੀਵਾਲ ਅਤੇ ਡਾ. ਭੁਪਿੰਦਰ ਸਿੰਘ ਮੱਟੂ ਕਰਨਗੇ। ਪੰਜਾਬੀ ਵਿਦਵਾਨ ਡਾ. ਬਲਜੀਤ ਕੌਰ ਰਿਆੜ, ਗੁਰਬਾਜ ਸਿੰਘ ਤੋਲਾ ਨੰਗਲ, ਡਾ. ਸਰਘੀ ਅਤੇ ਅਰਤਿੰਦਰ ਸੰਧੂ ਇਸ ਪੁਸਤਕ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply