Monday, March 30, 2026

ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ੍ਹ ਦਾ ਦੌਰਾ

PPN0705201511ਫਾਜ਼ਿਲਕਾ, 7 ਮਈ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸੀ.ਜੇ.ਐਮ.-ਕਮ-ਸਕੱਤਰ, ਸz: ਪ੍ਰਿਤਪਾਲ ਸਿੰਘ ਨੇ ਸਬ-ਜੇਲ੍ਹ ਫਾਜ਼ਿਲਕਾ ਦਾ ਮਿਤੀ 06 ਮਈ 2015 ਨੂੰ ਦੌਰਾ ਕੀਤਾ, ਜਿੱਥੇ ਉੰਨ੍ਹਾਂ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉੰਨ੍ਹਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸz: ਪ੍ਰਿਤਪਾਲ ਸਿੰਘ ਨੇ ਕੈਦੀਆਂ ਨੂੰ ਅਪੀਲ ਲਾਉਣ ਬਾਰੇ ਮਿਆਦ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਾਰੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਮੁਫਤ ਵਕੀਲਾਂ ਦੀ ਸੇਵਾ ਬਾਰੇ ਵੀ ਜਾਣਕਾਰੀ ਦਿੱਤੀ। ਉੰਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਮੰਤਵ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਨਾ ਹੈ ਅਤੇ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 150000/- ਰੂਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਂਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਸz: ਪ੍ਰਿਤਪਾਲ ਸਿੰਘ ਨੇ ਕੈਦੀਆਂ ਅਤੇ ਹਵਾਲਾਤੀਆਂ ਨੂੰੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਵੱਧ ਤੋਂ ਵੱਧ ਫ਼ਾਇਆ ਉਠਾਉਣ।ਉੰਨ੍ਹਾਂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 1968 ਤੇ ਫੋਨ ਕਰਕੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਇਸ ਮੌਕੇ ਸਬ ਜੇਲ੍ਹ ਫਾਜ਼ਿਲਕਾ ਦੇ ਡਿਪਟੀ ਸੁਪਰਡੈਂਟ ਸz: ਸੁੱਚਾ ਸਿੰਘ ਅਤੇ ਪੀ.ਐਲ.ਵੀ. ਸ੍ਰੀ ਅਤਰੀ ਸ਼ਰਮਾ ਵੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply