Tuesday, March 31, 2026

ਗੁ: ਸ੍ਰੀ ਪਾਉਂਟਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ ਨਗਰ ਕੀਰਤਨ 15 ਜੂਨ ਨੂੰ – ਰਘੂਜੀਤ ਸਿੰਘ

PPN0705201516ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਨਦਪੁਰ ਸਾਹਿਬ ਜੀ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਹਿਮਾਚਲ ਪ੍ਰਦੇਸ਼ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 15 ਜੂਨ 2015 ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੀਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕਰੇਗੀ ਤੇ ਇਸ ਨਗਰ ਕੀਰਤਨ ਦੀ ਰੂਪ-ਰੇਖਾ ਅਤੇ ਰਸਤਾ ਤੈਅ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬ ਆਫਿਸ ਚੰਡੀਗੜ੍ਹ ਵਿਖੇ ਸ. ਰਘੂਜੀਤ ਸਿੰਘ ਕਰਨਾਲ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਹੇਠ ਅਹਿਮ ਬੈਠਕ ਹੋਈ।ਜਿਸ ਵਿੱਚ ਅੰਤ੍ਰਿੰਗ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਤੇ ਸ. ਨਿਰਮੈਲ ਸਿੰਘ ਜੌਲਾਂਕਲਾ, ਮੈਂਬਰ ਸ਼ੋ੍ਰਮਣੀ ਕਮੇਟੀ ਸ. ਬਲਦੇਵ ਸਿੰਘ ਕਾਇਮਪੁਰੀ, ਸ. ਦਲਜੀਤ ਸਿੰਘ ਭਿੰਡਰ ਤੇ ਬੀਬੀ ਮਨਜੀਤ ਕੌਰ, ਸ. ਅਵਤਾਰ ਸਿੰਘ ਸਕੱਤਰ, ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਜਗੀਰ ਸਿੰਘ ਮੀਤ ਸਕੱਤਰ ਤੇ ਕੋਆਰਡੀਨੇਟਰ ਸ਼ਤਾਬਦੀ ਸ. ਸਤਬੀਰ ਸਿੰਘ ਤੇ ਸ. ਤਰਲੋਚਨ ਸਿੰਘ, ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਹਿਮਾਚਲ ਪ੍ਰਦੇਸ਼ ਦੇ ਮੀਤ ਪ੍ਰਧਾਨ ਸ. ਹਰਭਜਨ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ, ਖਜ਼ਾਨਚੀ ਸ. ਗੁਰਮੀਤ ਸਿੰਘ, ਸ. ਚਰਨ ਸਿੰਘ ਤੇ ਸ. ਇਕਬਾਲ ਸਿੰਘ ਆਦਿ ਸ਼ਾਮਲ ਹੋਏ।
ਨਗਰ ਕੀਰਤਨ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆਂ ਸ. ਰਘੂਜੀਤ ਸਿੰਘ ਕਰਨਾਲ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ 15 ਜੂਨ ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਹਿਮਾਚਲ ਪ੍ਰਦੇਸ਼ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੀਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ ਜੋ ਬਹਾਦਰਪੁਰ, ਛਛਰੌਲੀ, ਬਿਲਾਸਪੁਰ, ਗੁਰਦੁਆਰਾ ਸ੍ਰੀ ਕਪਾਲਮੋਚਨ ਸਾਹਿਬ, ਗੁਰਦੁਆਰਾ ਸਾਹਿਬ ਸਢੌਰਾ, ਨਰਾਇਣਗੜ੍ਹ, ਸਜਾਦਪੁਰ ਤੋਂ ਹੁਦਾ ਹੋਇਆ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਪਾਤਸ਼ਾਹੀ ਦਸਵੀਂ ਪਚਕੂਲਾ (ਹਰਿਆਣਾ) ਵਿਖੇ ਰਾਤ ਦਾ ਠਹਿਰਾਓ ਕਰੇਗਾ।ਇਹ ਨਗਰ ਕੀਰਤਨ 16-ਜੂਨ 2015 ਨੂੰ ਸਵੇਰੇ 8:30 ਵਜੇ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪਚਕੂਲਾ ਤੋਂ ਚੱਲ ਕੇ ਪਿਜੌਰ, ਨਾਲਾਗੜ੍ਹ, ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਤੋਂ ਹੁਦਾ ਹੋਇਆ ਸ਼ਾਮ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਪਰਿਵਾਰਾਂ ਸਮੇਤ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply