
ਅਲਗੋਂ ਕੋਠੀ, 7 ਮਈ (ਹਰਦਿਆਲ ਸਿੰਘ ਭੈਣੀ) ਪਿੰਡ ਭਾਈ ਲੱਧੂ ਤਹਿਸੀਲ ਪੱਟੀ ਵਿਖੇ ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਕ੍ਰਿਕਟ ਟੂਰਨਾਮੈਂਟ ਵਿੱਚ 10 ਟੀਮਾਂ ਨੇ ਹਿੱਸਾ ਲਿਆ।ਇਸ ਟੂਰਨਾਮੈਂਟ ਦਾ ਅਰੰਭ ਵਿਸ਼ੇਸ਼ ਤੌਰ ‘ਤੇ ਪੁੱਜੇ ਸ੍ਰ. ਵਿਰਸਾ ਸਿੰਘ ਵਲਟੋਹਾ ਐਮ.ਐਲ.ਏ ਤੇ ਮੁੱਖ ਸੰਸਦੀ ਸਕੱਤਰ ਪੰਜਾਬ ਨੇ ਕੀਤਾ ।ਟੂਰਨਾਮੈਂਟ ਦੌਰਾਨ ਗੱਲਬਾਤ ਕਰਧਿਆਂ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ 18ਵਾਂ ਟੂਰਨਾਮੈਂਟ ਨੌਜਵਾਨਾਂ ਦੇ ਸਹਿਯੋਗ ਨਾਲ ਹੀ ਚੱਲ ਰਿਹਾ ਹੈ। ਉਨਾਂ ਮੰਗ ਕੀਤੀ ਕਿ ਸ੍ਰ. ਵਿਰਸਾ ਸਿੰਘ ਵਲਟੋਹਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਇਸ ਕਲੱਬ ਨੂੰ ਵੱਧ ਤੋਂ ਵੱਧ ਗ੍ਰਾਂਟ ਮੁਹੱਈਆ ਕਰਵਾਉਣ।ਇਸ ਮੌਕੇ ਬੇਅੰਤ ਸਿੰਘ ਨੰਬਰਦਾਰ, ਮੁੱਖ ਸਰੋਈਆ ਰਛਪਾਲ ਸਿੰਘ, ਗੁਰਚਰਨ ਸਿੰਘ, ਪਲਵਿੰਦਰ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media