Sunday, July 19, 2026

ਪੰਜਾਬ ਸਰਕਾਰ ਵੱਲੋਂ ਗਊ ਧਨ ਦੀ ਸਾਂਭ ਸੰਭਾਲ, ਰੱਖਿਆ ਤੇ ਤਸਕਰੀ ਰੋਕਣ ਲਈ ਇਤਿਹਾਸਕ ਕੀਤੇ ਫੈਸਲੇ ਗਏ – ਭਗਤ

ਗਊ ਹੱਤਿਆ ਕਰਨ ਵਾਲਿਆਂ ਨੂੰ ਹੋਵੇਗੀ 10 ਸਾਲ ਤੱਕ ਦੀ ਸਖ਼ਤ ਸਜਾ ਤੇ ਜੁਰਮਾਨੇ

ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ 25 ਏਕੜ ਵਿਚ ਬਣੇਗੀ ਗਊਸ਼ਾਲਾ- ਡਿਪਟੀ ਕਮਿਸ਼ਨਰ

PPN0905201511

ਫਾਜ਼ਿਲਕਾ, 8 ਮਈ (ਵਿਨੀਤ ਅਰੋੜਾ) – ਸ੍ਰੀ ਕੀਮਤੀ ਭਗਤ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਨੇ ਗਊ ਧੰਨ ਦੀ ਸੰਭਾਲ ਲਈ ਜ਼ਿਲ੍ਹਾ ਅਧਿਕਾਰੀਆਂ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਆਦਿ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਜਿਸ ਵਿਚ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜਿਲ੍ਹੇ ਨਾਲ ਸਬੰਧਤ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।ਮੀਟਿੰਗ ਦੌਰਾਨ ਗਊ ਹੱਤਿਆ, ਗਊ ਤਸਕਰੀ ਅਤੇ ਗਊ ਮਾਸ ਵਰਗੇ ਗੈਰ ਕਾਨੂੰਨੀ ਕੰਮਾਂ ਨੂੰ ਮੁਕੰਮਲ ਤੌਰ ਤੇ ਬੰਦ ਕਰਵਾਉਣ ਅਤੇ ਭਵਿੱਖ ਵਿਚ ਗਊ ਧੰਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਵਾਸਤੇ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਸ੍ਰੀ ਕੀਮਤੀ ਭਗਤ ਨੇ ਅਧਿਕਾਰੀਆਂ ਤੋ ਗਊ ਹੱਤਿਆ, ਗਊ ਮਾਸ ਤੇ ਗਊ ਤਸਕਰੀ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਚੇਅਰਮੈਨ ਸ੍ਰੀ.ਭਗਤ ਨੂੰ ਜੀ ਆਇਆਂ ਕਹਿਦਿਆਂ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਗਊ ਧੰਨ ਦੇ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਪਿੰਡ ਸਲੇਮਸ਼ਾਹ ਵਿਖੇ 25 ਏਕੜ ਜਮੀਨ ਵਿਚ ਆਧੂਨਿਕ ਗਊਸ਼ਾਲਾ ਬਣਾਈ ਜਾਵੇਗੀ ।
         ਆਪਣੇ ਸੰਬੋਧਨ ਵਿਚ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨਰ ਸ਼੍ਰੀ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਗਊ ਧੰਨ ਦੀ ਸਾਂਭ-ਸੰਭਾਲ ਲਈ ਇਤਿਹਾਸਕ ਫ਼ੈਸਲਾ ਲੈਂਦਿਆਂ ਰਾਜ ਅੰਦਰ ਕਾਰਪੋਰੇਸ਼ਨਾਂ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਕਰੀਬ 10 ਵਸਤਾਂ ਤੇ ਗਊ ਸੈਂਸ ਲਗਾਇਆ ਜਾਵੇਗਾ ਅਤੇ ਇਸ ਤੋ ਪ੍ਰਾਪਤ ਹੋਣ ਵਾਲੀ ਆਮਦਨ ਗਊ ਧੰਨ ਦੀ ਭਲਾਈ ਤੇ ਖ਼ਰਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਰਜਿਸਟਰਡ ਸਮੂਹ ਗਊ ਸ਼ਾਲਾਵਾ ਦੇ ਬਿਜਲੀ ਦੇ ਬਿੱਲ ਵੀ ਪੰਜਾਬ ਸਰਕਾਰ ਵੱਲੋਂ ਭਰੇ ਜਾਣਗੇ।
          ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਕਿਹਾ ਕਿ ਰਾਜ ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਗਊਸ਼ਾਲਾ ਵੱਲੋਂ ਖਰੀਦ ਕੀਤੀ ਜਾਣ ਵਾਲੀ ਕਿਸੇ ਵੀ ਚੀਜ ਤੇ ਵੈਟ ਨਹੀ ਲੱਗੇਗਾ ਇਸ ਨਾਲ ਗਊਸ਼ਾਲਾਵਾਂ ਨੂੰ ਰਾਜ ਵਿਚ 14-15 ਕਰੋੜ ਰੁਪਏ ਦਾ ਫਾਇਦਾ ਹੋਵੇਗਾ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਗਊਆਂ ਦੀ ਰੱਖਿਆ, ਇਲਾਜ ਆਦਿ ਲਈ ਪੰਜਾਬ ਸਰਕਾਰ ਵੱਲੋਂ ਸੋਧੇ ਗਏ ਕਾਨੂੰਨਾਂ ਨੂੰ ਲਾਗੂ ਕਰਨ। ਉਨ੍ਹਾਂ ਕਿਹਾ ਕਿ ਦੇਸੀ ਸ਼ਾਹੀਵਾਲ ਗਾਵਾਂ ਦੇ ਨਸਲ ਸੁਧਾਰ ਲਈ ਅਤੇ ਡੇਅਰੀ ਫਾਰਮ ਸਥਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਗਊਸ਼ਾਲਾ ਲਈ ਸਾਹੀਵਾਲ ਸਾਨ੍ਹ (ਬੁੱਲ) ਸਿਰਫ਼ 2500 ਰੁਪਏ ਵਿਚ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਤੱਕ 472 ਗਊਸ਼ਾਲਾਵਾਂ ਰਜਿ: ਹਨ ਅਤੇ ਉਨ੍ਹਾਂ ਵੱਲੋਂ ਕਰੀਬ 2 ਲੱਖ 80 ਹਜ਼ਾਰ ਗਊ ਧੰਨ ਦੀ ਸੰਭਾਲ ਕੀਤੀ ਜਾ ਰਹੀ ਹੈ ਪਰ ਫਿਰ ਵੀ 1 ਲੱਖ 6 ਹਜਾਰ ਦੇ ਕਰੀਬ ਗਾਂਵਾ ਆਵਾਰਾ ਫਿਰ ਰਹੀਆਂ ਹਨ ਜੋ ਸੜਕ ਦੁਰਘਟਨਾਵਾਂ ਦਾ ਕਾਰਨ ਬਣਦੀਆਂ ਹਨ । ਉਨ੍ਹਾਂ ਕਿਹਾ ਕਿ ਜ਼ਿਆਦਾਤਰ ਗਊਸ਼ਾਲਾ ਦਾਨੀ ਲੋਕਾਂ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ ।
          ਇਸ ਮੀਟਿੰਗ ਸ.ਮੁਕੰਦ ਸਿੰਘ ਮੱਲੀ ਐਸ.ਪੀ.(ਐਚ), ਸ਼੍ਰੀ ਸੁਭਾਸ਼ ਖਟਕ ਐਸ.ਡੀ.ਐਮ. ਫਾਜਿਲਕਾ, ਸz.ਰਾਜਪਾਲ ਸਿੰਘ ਐਸ.ਡੀ.ਐਮ ਅਬੋਹਰ, ਭਾਜਪਾ ਆਗੂ ਸ਼੍ਰੀ ਡੀ.ਪੀ.ਚੰਦਨ, ਸ਼੍ਰੀ ਰਾਕੇਸ਼ ਧੂੜੀਆ ਪ੍ਰਧਾਨ ਨਗਰ ਕੌਂਸਲ ਫਾਜਿਲਕਾ, ਸ਼੍ਰੀ ਪ੍ਰਮਿਲ ਕਲਾਨੀ ਪ੍ਰਧਾਨ ਨਗਰ ਕੌਂਸਲ ਅਬੋਹਰ, ਸ਼੍ਰੀ ਸੀਤਾ ਰਾਮ ਸ਼ਰਮਾ, ਸ. ਜਤਿੰਦਰ ਪਾਲ ਸਿੰਘ ਡੀ.ਡੀ.ਪੀ.ਓ.,ਡਾ. ਨਰੇਸ਼ ਸਚਦੇਵਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਅਤੇ ਸ਼੍ਰੀ ਸੁਰਿੰਦਰ ਆਹੂਜਾ ਤੋ ਇਲਾਵਾ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾ ਆਦਿ ਤੋ ਗਊਸ਼ਾਲਾ ਕਮੇਟੀਆਂ ਦੇ ਨੁਮਾਇੰਦੇ, ਐਨ.ਜੀ.ਓ ਆਦਿ ਵੀ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply