
ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਪ੍ਰਾਇਮਰੀ ਵਿਭਾਗ ਦੁਆਰਾ ਮਾਂ ਦਿਵਸ ਨੂੰ ਸਮਰਪਿਤ ਇਨਾਮ ਵੰਡ ਸਮਾਰੋਹ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਅੰਮ੍ਰਿਤਸਰ ਪਬਲਿਕ ਸਕੂਲ ਦੇ ਡਾਇਰੈਕਟਰ ਅਤੇ ਜੀ.ਟੀ.ਰੋਡ ਸਕੂਲ ਦੇ ਸਾਬਕਾ ਪ੍ਰਿੰਸੀਪਲ ਸ਼੍ਰੀਮਤੀ ਡੀ. ਕੇ. ਰਾਹੀ ਮੁ’ਖ ਮਹਿਮਾਨ, ਡਾ: ਰਮਨ ਦੁਆ ਪ੍ਰਿੰਸੀਪਲ ਮਾਝਾ ਪਬਲਿਕ ਸਕੂਲ, ਨਿਧੀ ਮੇਹਰਾ ਡਾਇਰੈਕਟਰ ਵਿਵੇਕ ਪਬਲਿਕ ਸਕੂਲ ਅਤੇ ਡਾ: ਸ਼੍ਰੀਮਤੀ ਅਮਰਪਾਲੀ ਮੈਂਬਰ ਇੰਚਾਰਜ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ ।ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਹੋਈ । ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪ੍ਰੋਗਰਾਮ ਵਿੱਚ ਸ਼ਾਮਲ ਮਾਤਾਵਾਂ ਨੂੰ ‘ਮਾਂ ਦਿਵਸ’ ਦੀ ਵਧਾਈ ਦਿਤੀ ।ਉਨ੍ਹਾ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਮਾਂ ਦੇ ਮਹੱਤਵ ਨੂੰ ਸਮਝਣ, ਮਾਪਿਆਂ ਨੂੰ ਬਣਦਾ ਮਾਣੁਸਤਿਕਾਰ ਦੇਣ ਅਤੇ ਉਨ੍ਹਾਂ ਦਾ ਕਹਿਣਾ ਮੰਨਣ ਲਈ ਪ੍ਰੇਰਿਤ ਕੀਤਾ ।
ਨੰਨ੍ਹੁੇਮੁੰਨ੍ਹੇ ਬੱਚਿਆਂ ਦੁਆਰਾ ‘ਵੈਲਕਮ ਡਾਂਸ’ ਨੇ ਸਭ ਦਾ ਮਨ ਮੋਹ ਲਿਆ।ਸਕੂਲ ਦੀ ਡਾਂਸ ਅਧਿਆਪਕਾਵਾਂ ਵਲੋਂ ਤਿਆਰ ਕਰਵਾਈ ਗਈ ਕੋਰਿਓਗ੍ਰਾਫੀ ‘ਅਗਲੇ ਜਨਮ ਨਾ ਮੁਜੇ ਬੇਟੀਆ ਕੀਜੋ’ ਨੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ।ਗੁਰਲੀਨ ਕੌਰ ਦੁਆਰਾ ਗਾਏ ਗੀਤ ‘ਮਾਂ ਹੁੰਦੀ ਏ ਮਾਂ’ ਅਤੇ ਭੰਗੜਾ ਮੁ’ਖ ਆਕਰਸ਼ਣ ਦਾ ਕੇਂਦਰ ਬਣੇ ।ਇਸ ਤੋਂ ਬਾਅਦ ਤੀਸਰੀ ਅਤੇ ਛੇਵੀਂ ਜਮਾਤ ਦੀ ਸਲਾਨਾ ਪ੍ਰੀਖਿਆਵਾਂ ਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਮੁੱਖ ਮਹਿਮਾਨ ਨੇ ਮਾਂੁਦਿਵਸ ਨੂੰ ਸਮਰਪਿਤ ਇਸ ਪ੍ਰੋਗਰਾਮ ਵਿੱਚ ਆਪਣੇ ਪੁਰਾਣੇ ਤਜਰਬੇ ਸਾਂਝੇ ਕਰਦੇ ਹੋਏ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਮਾਵਾਂ ਦੀ ਵਡਿਆਈ ਕਰਦੇ ਹੋਏ ਅਜੋਕੇ ਯੁਗ ਵਿੱਚ ਸਮਾਜਿਕ ਕੁਰੀਤੀਆਂ ਤੋਂ ਬੱਚ ਕੇ ਰਹਿਣ ਅਤੇ ਦਹੇਜ ਪ੍ਰਥਾ ਅਤੇ ਕੰਨਿਆ ਭਰੂਣ ਹਤਿਆ ਦੇ ਪ੍ਰਤੀ ਜਾਗਰੁਕ ਕੀਤਾ । ਉਨ੍ਹਾਂ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ।ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਦਰਸ਼ਕਾਂ ਦੇ ਰੂਪ ਵਿੱਚ ਸ਼ਾਮਲ ਮਾਵਾਂ ਦੀ ਰੈਂਪਵਾਕ ਅਤੇ ਛੋਟੁੇਛੋਟੇ ਮੁਕਾਬਲੇ ਕਰਵਾ ਕੇ ‘ਬੈਸਟ ਮਦਰ’ ਦਾ ਚੁਣਾਵ ਕੀਤਾ ਗਿਆ।ਇਹ ਮੁਕਾਬਲਾ ਕਾਫੀ ਦਿਲਚਸਪ ਰਿਹਾ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ‘ਮਾਂ ਵਰਗਾ ਘਣਛਾਵਾਂ ਬੂਟਾ ਮੈਨੂੰ ਨਜ਼ਰ ਨਾ ਆਵੇ’ ਬੋਲਦਿਆਂ ਹੋਇਆਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਅੱਜ ਦੇ ਪ੍ਰੋਗਰਾਮ ਵਿੱਚ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਕਲਵਪ੍ਰੀਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਅਧਿਆਪਕ ਸਾਹਿਬਾਨ ਅਤੇ ਬੱਚਿਆਂ ਦੇ ਮਾਤਾ ਪਿਤਾ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ।ਪ੍ਰੋਗਰਾਮ ਦੌਰਾਨ ਜ਼ਿਲਾ ਚੈੱਸ ਚੈਂਪੀਅਨਸ਼ਿਪ ਵਿੱਚ ਜੇਤੂ ਰਹਿਣ ਵਾਲੇ ਦੋ ਵਿਦਿਆਰਥੀਆਂ ਹਰਮਨਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ ।
Punjab Post Daily Online Newspaper & Print Media