Monday, July 27, 2026

ਜਥੇ: ਅਵਤਾਰ ਸਿੰਘ ਨੇ ਭਾਈ ਤਰਲੋਕ ਸਿੰਘ ਅਗਵਾਨ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 8 ਮਈ (ਗੁਰਪ੍ਰੀਤ ਸਿੰਘ) ੁ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਆਨ ਤੇ ਸ਼ਾਨ ਲਈ ਸ਼ਹੀਦ ਹੋਣ ਵਾਲੇ ਭਾਈ ਸਤਵੰਤ ਸਿੰਘ ਦੇ ਪਿਤਾ ਭਾਈ ਤਰਲੋਕ ਸਿੰਘ ਅਗਵਾਨ ਦੇ ਅਕਾਲ ਚਲਾਣੇ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।  ਉਨ੍ਹਾਂ ਕਿਹਾ ਕਿ ਭਾਈ ਤਰਲੋਕ ਸਿੰਘ ਇਕ ਸ਼ਹੀਦ ਦੇ ਪਿਤਾ ਸਨ ਤੇ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਪੰਥ ਨੂੰ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਉਹ ਭਾਈ ਤਰਲੋਕ ਸਿੰਘ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ, ਸਨੇਹੀਆਂ ਤੇ ਸਿੱਖ ਪੰਥ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਤੇ ਸਦਾ ਚੜ੍ਹਦੀਆਂ ਕਲਾਂ ਵਿੱਚ ਰੱਖਣ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply