Thursday, April 30, 2026

ਸਲਾਨਾ ਇਨਾਮ ਵੰਡ ਸਮਾਰੋਹ ਅਤੇ ਕੌਮਾਤਰੀ ਮਾਂ ਦਿਵਸ ਨੂੰ ਸਮਰਪਿਤ ਰੰਗਾ ਰੰਗ ਪ੍ਰੋਗਰਾਮ

‘ਕੌਮਾਂਤਰੀ ਮਾਂ ਦਿਵਸ’ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਨੂੰ ਸਮਰਪਿਤ ਰੰਗਾ ਰੰਗ ਪ੍ਰੋਗਰਾਮ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਅੰਮ੍ਰਿਤਸਰ ਦੇ ਪ੍ਰੀ ਪ੍ਰਾਇਮਰੀ ਵਿਭਾਗ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਕੌਮਾਤਰੀ ਮਾਂ ਦਿਵਸ ਨੂੰ ਸਮਰਪਿਤ ਰੰਗਾ ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ਿਸ਼ ਪਾਵਨ ਸ਼ਬਦ ‘ਦੇਹ ਸ਼ਿਵਾ ਬਰ ਮੋਹਿ ਇਹੈ” ਦੇ ਗਾਇਨ ਨਾਲ ਕੀਤੀ ਗਈ। ਇਸ ਤੋਂ ਉਪਰੰਤ ਪ੍ਰਿੰਸੀਪਲ ਮੈਡਮ ਸ੍ਰੀ ਮਤੀ ਦਪਿੰਦਰ ਕੋਰ ਜੀ ਨੇ ਇਸ ਮੌਕੇ ਤੇ ਪਹੁੰਚੇ ਹੋਏ ਮੁੱਖ ਮਹਿਮਾਨ ਸ: ਰਾਜਮੋਹਿੰਦਰ ਸਿੰਘ ਜੀ ਮਜੀਠੀਆ, ਇੰਜ: ਜਸਪਾਲ ਸਿੰਘ ਜੀ ( ਢ.ੀ.ਓ) ,ਇੰਜ: ਨਵਦੀਪ ਸਿੰਘ ਜੀ ਤੇ ਜਯੋਤੀ ਅਰੋੜਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਹਨਾ ਦਾ ਸਵਾਗਤ ਕੀਤਾ ਗਿਆ।  ਇਸ ਤੋਂ ਬਾਅਦ ਛੋਟੇ ਬੱਚਿਆਂ ਵੱਲੋਂ ਆਪਣੀ ਆਪਣੀ ‘ਮਾਂ’ ਪ੍ਰਤੀ ਪਿਆਰ ਦੀਆਂ ਭਾਵਨਾਵਾਂ ਨੂੰ ਵਿਅਕਤ ਕਰਦਾ ਡਾਂਸ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਬਚਿੱਆਂ ਦੀਆ ਮਾਂਵਾ ਲਈ ਕੁਝ ਗੇਮਜ਼ ਵੀ ਆਯੋਜਿਤ ਕੀਤੀਆਂ ਗਈਆਂ ਸਨ। ਇਸ ਤੋਂ ਉਪਰੰਤ ਪ੍ਰਿੰਸੀਪਲ ਮੈਡਮ ਸ੍ਰੀ ਮਤੀ ਦਪਿੰਦਰ ਕੋਰ ਜੀ ਨੇ ਅਤੇ ਸਕੂਲ ਦੇ ਮੈਂਬਰ ਇੰਚਾਰਜ ਵਲੋ ਪ੍ਰੀ ਪ੍ਰਾਇਮਰੀ ਵਿਭਾਗ ਦੇ ਬੱਚਿਆਂ ਨੂੰ ਪੜਾਈ ਵਿੱਚ ਮਾਰੀਆਂ ਮੱਲਾਂ ਲਈ ਇਨਾਮ ਤਕਸੀਮ ਕੀਤੇ ਗਏ । ਉਹਨਾਂ ਨੇ ਵਿਦਿਆਰਥੀਆਂ ਨੂੰ ਇਸੇ ਤਰਾਂ ਅਗੇ ਵੱਧਣ ਲਈ ਉਤਸ਼ਾਹਿਤ ਕੀਤਾ ਅਤੇ ਉਹਨਾ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ । ਇਸ ਮੌਕੇ ਤੇ ਬੋਲਦਿਆਂ ਸ. ਰਾਜਮਹਿੰਦਰ ਸਿੰਘ ਜੀ ਨੇ ਆਈਆਂ ਹੋਈਆਂ ਮਾਵਾਂ ਨੂੰ ਇਸ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਤੇ ਨਾਲ ਹੀ ਉਹਨਾਂ ਨੂੰ ਆਪਣੇ ਬਚਿੱਆਂ ਨੂੰ ਚੰਗੀ ਸਿੱਖਿਆ ਦੇਣ ਲਈ ਕਿਹਾ ਅਤੇ ਪ੍ਰਿੰਸੀਪਲ ਸਾਹਿਬਾ ਨੇ ਆਏ ਹੋਏ ਮਹਿਮਾਨਾਂ ਦਾ ਤਹਿ ਦਿਲੋ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦੀ ਬਚਿੱਆਂ ਦੇ ਮਾਪਿਆਂ ਵੱਲੋ ਭਰਪੂਰ ਸ਼ਲਾਘਾ ਕੀਤੀ ਗਈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply