Wednesday, May 1, 2024

ਅਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ 10 ਮਈ ਨੂੰ ਲੱਗੇਗਾ ਦੂਜਾ ਵਿਸ਼ੇਸ਼ ਕੈਂਪ

ਹੁਸ਼ਿਆਰਪੁਰ, 9 ਮਈ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਰਾਸ਼ਟਰੀ ਵੋਟਰ ਸੂਚੀ ਸ਼ੁਧੀਕਰਣ ਅਤੇ ਪ੍ਰਮਾਣੀਕਰਣ ਪ੍ਰੋਗਰਾਮ (ਐਨ ਈ ਆਰ ਪੀ ਏ ਪੀ ) ਤਹਿਤ ਅਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ 10 ਮਈ 2015 ਨੂੰ ਦੂਜੇ ਵਿਸ਼ੇਸ਼ ਕੈਂਪ ਦੌਰਾਨ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਅਫ਼ਸਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠਣਗੇ ਅਤੇ ਵੋਟਰਾਂ ਪਾਸੋਂ ਅਧਾਰ ਨੰਬਰ ਮੋਬਾਇਲ ਨੰਬਰ ਅਤੇ ਈ-ਮੇਲ ਆਦਿ ਦਾ ਡਾਟਾ ਇਕੱਤਰ ਕਰਨਗੇ। ਉਨ੍ਹਾਂ ਦੱਸਿਆ ਕਿ 10 ਮਈ ਦੇ ਸਪੈਸ਼ਲ ਕੈਂਪ ਤੋਂ ਬਾਅਦ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ 31 ਮਈ 2015 ਤੱਕ ਸਰਵੈ ਕਰਨਗੇa। ਉਨ੍ਹਾਂ ਦੱਸਿਆ ਕਿ ਵੋਟਰ ਖੁਦ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਨੈਸ਼ਨਲ ਵੋਟਰ ਸਰਵਿਸ ਪੀ ਉਪਰ, 51969 ‘ਤੇ ਐਸ ਐਮ ਐਸ ਕਰਕੇ, ਈ-ਮੇਲ ਰਾਹੀਂ ਅਤੇ ਟੋਲ ਫਰੀ ਨੰਬਰ 1950 ਉਪਰ ਕਾਲ ਕਰਕੇ ਆਪਣੇ ਅਧਾਰ ਨੂੰ ਵੋਟਰ ਕਾਰਡ ਨਾਲ ਲਿੰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਪੈਸ਼ਲ ਕੈਂਪ ਦੌਰਾਨ ਬੂਥ ਲੈਵਲ ਅਫ਼ਸਰਾਂ ਵੱਲੋਂ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 6, ਵੋਟ ਕਟਵਾਉਣ ਲਈ ਫਾਰਮ ਨੰ: 7, ਵੋਟਰ ਸੂਚੀ ਵਿੱਚ ਦਰਜ ਗਲਤ ਵੇਰਵਿਆਂ ਨੂੰ ਦਰੁਸਤ ਕਰਾਉਣ ਲਈ ਫਾਰਮ ਨੰ: 8 ਅਤੇ ਜੇਕਰ ਇੱਕ ਹੀ ਚੋਣ ਹਲਕੇ ਵਿੱਚ ਵੋਟਰ ਨੇ ਆਪਣੀ ਰਿਹਾਇਸ਼ ਬਦਲੀ ਹੈ ਤਾਂ ਉਸ ਪਾਸੋਂ ਫਾਰਮ 8- ਓ ਭਰਵਾਉਣਗੇ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੋਟਰ ਸੂਚੀਆਂ ਦੇ ਸ਼ੁਧੀਕਰਨ ਅਤੇ ਪ੍ਰਮਾਣੀਕਰਨ ਸਬੰਧੀ ਸ਼ੁਰੂ ਕੀਤੇ ਗਏ ਭਾਰਤ ਚੋਣ ਕਮਿਸ਼ਨ ਦੇ ਇਸ ਪ੍ਰੋਗਰਾਮ ਵਿੱਚ ਸਹਿਯੋਗ ਦੇਣ ਦੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜਸੀ ਪਾਰਟੀਆਂ ਸਮੂਹ ਪੋਲਿੰਗ ਬੂਥਾਂ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਨ ਜੋ ਬੂਥ ਲੈਵਲ ਅਫ਼ਸਰਾਂ ਨਾਲ ਸਪੈਸ਼ਲ ਕੈਂਪ ਦੌਰਾਨ ਸਹਿਯੋਗ ਕਰਨ। ਉਨ੍ਹਾਂ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ 10 ਮਈ 2015 ਦਿਨ ਐਤਵਾਰ ਦੇ ਸਪੈਸ਼ਲ ਕੈਂਪ ਲਈ ਹਾਜ਼ਰ ਰਹਿਣ ਦੀਆਂ ਸਖਤ ਹਦਾਇਤਾਂ ਕੀਤੀਆਂ।

Check Also

ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ, …

Leave a Reply