Saturday, July 18, 2026

ਪੀਣ ਵਾਲੇ ਪਾਣੀ ਦੀ ਕਮੀ ਦੂਰ ਕਰਨ ਲਈ ਟਿਊਬਵੈਲਾਂ ਨੂੰ ਚਲਾਉਣ ਦੇ ਸਮੇਂ ਵਿਚ ਵਾਧਾ

ਹੁਸ਼ਿਆਰਪੁਰ, 9 ਮਈ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸ਼੍ਰੀ ਸ਼ਿਵ ਸੂਦ ਨੇ ਦੱਸਿਆ ਕਿ ਗਰਮੀਆ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਹੁਸ਼ਿਆਰਪੁਰ ਦੇ ਸਾਰੇ ਵਾਰਡਾ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਦੇਣ ਹਿੱਤ ਨਗਰ ਨਿਗਮ ਦੇ ਸਾਰੇ ਟਿਊਬਵੈਲਾਂ ਨੂੰ ਚਲਾਉਣ ਦਾ ਸਮਾਂ ਸਵੇਰੇ 4:30 ਵਜੇ ਤੋਂ 9:30 ਵਜੇ ਤੱਕ ਦੁਪਹਿਰ 12:00 ਵਜੇ ਤੋਂ 2:00 ਵਜੇ ਤੱਕ ਅਤੇ ਸ਼ਾਮ 5:00 ਵਜੇ ਤੋਂ ਰਾਤ 10:00 ਵਜੇ ਤੱਕ ਕੀਤਾ ਗਿਆ ਹੈ ਤਾਂ ਜੋ ਸ਼ਹਿਰ ਨਿਵਾਸੀਆ ਨੂੰ ਪੀਣ ਵਾਲੇ ਪਾਣੀ ਦੀ ਕੋਈ ਕਮੀ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਹੋਰ ਨਵੇਂ ਟਿਊਬਵੈਲ ਵੀ ਲਗਾਏ ਜਾ ਰਹੇ ਹਨ। ਉਹਨਾਂ ਸ਼ਹਿਰ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ। ਪੀਣ ਵਾਲਾ ਪਾਣੀ ਵਾਹਨ ਧੋਣ ਅਤੇ ਹੋਰ ਨਜਾਇਜ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ। ਉਹਨਾਂ ਕਿਹਾ ਕਿ ਪੀਣ ਵਾਲੇ ਪਾਣੀ ਦੀਆਂ ਟੂਟੀਆ ਨੂੰ ਪਾਣੀ ਦੀ ਵਰਤੋਂ ਕਰਨ ਉਪਰੰਤ ਬੰਦ ਕੀਤਾ ਜਾਵੇ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply