Friday, September 25, 2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ ਨਗਰ ਕੀਰਤਨ 9 ਜੂਨ ਨੂੰ – ਭੌਰ

ਅੰਮ੍ਰਿਤਸਰ, 9 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਨਦਪੁਰ ਸਾਹਿਬ ਜੀ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਤੀਕ 9 ਜੂਨ ਨੂੰ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ। ਨਗਰ ਕੀਰਤਨ ਦੀ ਰੂਪ ਰੇਖਾ ਅਤੇ ਰਸਤਾ ਤਹਿ ਕਰਨ ਲਈ ਸ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼ੋ੍ਮਣੀਕਮੇਟੀ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ, ਫਗਵਾੜਾ ਵਿਖੇ ਅਹਿਮ ਬੈਠਕ ਹੋਈ, ਜਿਸ ਵਿੱਚ ਸ: ਰਜਿੰਦਰ ਸਿੰਘ ਮਹਿਤਾ ਤੇ ਸ: ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਮੈਂਬਰ, ਸ: ਸਰਵਨ ਸਿੰਘ ਕੁਲਾਰ, ਸz: ਕੁਲਵੰਤ ਸਿੰਘ ਮੰਨਣ, ਬੀਬੀ ਦਵਿੰਦਰ ਕੌਰ, ਸ: ਸੁਰਜੀਤ ਸਿੰਘ ਚੀਮਾ, ਸ: ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਸ: ਹਰਭਜਨ ਸਿੰਘ ਮਨਾਵਾਂ ਤੇ ਸz: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ: ਸਰਵਨ ਸਿੰਘ, ਸz: ਸੁਰਜੀਤ ਸਿੰਘ ਤੇ ਸz:ਦਵਿੰਦਰ ਸਿੰਘ ਮੈਨੇਜਰ ਅਤੇ ਹੋਰ ਪੰਥਕ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ।
ਇਕ’ਤਰਤਾ ‘ਚ ਲਏ ਫੈਂਸਲੇ ਦੀ ਜਾਣਕਾਰੀ ਦੇਂਦਿਆਂ ਸ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ 9 ਜੂਨ ਨੂੰ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ। ਇਹ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਤੋਂ ਚੱਲ ਕੇ ਜੰਡਿਆਲਾ ਗੁਰੂ, ਖਲਚੀਆਂ, ਰਈਆ, ਬਿਆਸ, ਢਿਲਵਾਂ, ਸੁਭਾਨਪੁਰ, ਕਰਤਾਰਪੁਰ, ਜਲੰਧਰ ਬਿਧੀਪੁਰ ਫਾਟਕ ਤੋਂ ਸ਼ਹਿਰ ਵਿੱਚ ਦੀ ਗੁਰੂ ਨਾਨਕ ਮਿਸ਼ਨ, ਬੀ ਐਮ ਸੀ ਚੌਂਕ, ਲਾਇਲਪੁਰ ਖਾਲਸਾ ਕਾਲਜ, ਪੀ ਏ ਪੀ ਚੌਂਕ ਤੋਂ ਫਗਵਾੜਾ ਸ਼ਹਿਰ ਵਿੱਚ ਦੀ ਹੁੰਦਾ ਹੋਇਆ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਰਾਤ ਵਿਸ਼ਰਾਮ ਕਰੇਗਾ। ਇਹ ਨਗਰ ਕੀਰਤਨ 10 ਜੂਨ 2015 ਨੂੰ ਇਥੋਂ ਸਵੇਰੇ 8:00 ਵਜੇ ਰਵਾਨਾ ਹੋ ਕੇ ਬਹਿਰਾਮ, ਬੰਗਾ, ਕਰੀਹਾ, ਨਵਾਂ ਸ਼ਹਿਰ, ਗੜ੍ਹਸ਼ੰਕਰ, ਪੋਜੇਵਾਲ, ਕਾਨ੍ਹਪੁਰ ਖੂਹੀ, ਨੂਰਪੁਰ ਬੇਦੀ ਮੋੜ ਤੋਂ ਹੁੰਦਾ ਹੋਇਆ ਖਾਲਸੇ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਸੰਪੰਨ ਹੋਵੇਗਾ। ਉਨ੍ਹਾਂ ਸਰਬੱਤ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਪ੍ਰੀਵਾਰਾਂ ਸਮੇਤ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੁ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply