Saturday, April 18, 2026

ਸ਼ੋ੍ਮਣੀ ਕਮੇਟੀ ਦੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ

PPN0905201510

ਅੰਮ੍ਰਿਤਸਰ, 9 ਮਈ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾ ਵੱਲੋਂ ਸ਼ੁਰੂ ਕੀਤੇ ਗਏ ਮੁਲਾਜ਼ਮ ਭਲਾਈ ਫੰਡ ਤਹਿਤ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਸ: ਦਲਮੇਘ ਸਿੰਘ ਤੇ ਸ: ਸਤਬੀਰ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ, ਸ: ਸੁਖਦੇਵ ਸਿੰਘ ਤਲਵੰਡੀ, ਸ: ਭਰਪੂਰ ਸਿੰਘ ਤੇ ਸ: ਪਰਮਜੀਤ ਸਿੰਘ ਮੀਤ ਸਕੱਤਰ, ਸ: ਬਿਅੰਤ ਸਿੰਘ ਅਨੰਦਪੁਰੀ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ: ਹਰਜੀਤ ਸਿੰਘ ਸੁਪਰਵਾਈਜ਼ਰ, ਸ: ਦਲੇਰ ਸਿੰਘ ਗੁਰਦੁਆਰਾ ਇੰਸਪੈਕਟਰ, ਸ: ਜਸਪਾਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਸ: ਪਰਵਿੰਦਰ ਸਿੰਘ ਇੰਚਾਰਜ ਯਾਤਰਾ, ਸ. ਭਗਵੰਤ ਸਿੰਘ ਸਹਾਇਕ ਸੁਪਰਵਾਈਜ਼ਰ, ਸ: ਜੋਗਾ ਸਿੰਘ ਬਿਜਲੀ ਮਿਸਤਰੀ ਤੇ ਸ: ਮੁਖਤਾਰ ਸਿੰਘ ਡਰਾਈਵਰ ਨੂੰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਪਾਰਟੀ ਕਰਕੇ ਵਿਦਾਇਗੀ ਦਿੱਤੀ ਤੇ ਇਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਤਸਵੀਰ, ਲੋਈ, ਸਿਰੋਪਾਓ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ ਇੱਕੀੁਇੱਕੀ ਹਜ਼ਾਰ ਰੁਪਏ ਦੇ ਚੈਕ ਦੇ ਕੇ ਸz: ਰੂਪ ਸਿੰਘ, ਸ: ਮਨਜੀਤ ਸਿੰਘ, ਸ: ਬਲਵਿੰਦਰ ਸਿੰਘ ਜੌੜਾ ਸਕੱਤਰ, ਸ: ਹਰਭਜਨ ਸਿੰਘ ਮਨਾਵਾਂ, ਸ: ਸੁਖਦੇਵ ਸਿੰਘ ਭੂਰਾਕੋਹਨਾ, ਸ: ਮਹਿੰਦਰ ਸਿੰਘ ਆਹਲੀ ਤੇ ਸ z: ਰਣਜੀਤ ਸਿੰਘ ਵਧੀਕ ਸਕੱਤਰ ਨੇ ਸਨਮਾਨਿਤ ਕੀਤਾ।

             ਵਿਦਾਇਗੀ ਪਾਰਟੀ ਸਮੇਂ ਸ: ਰੂਪ ਸਿੰਘ ਤੇ ਸz: ਮਨਜੀਤ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਨੇ ਕਿਹਾ ਕਿ ਸz: ਦਲਮੇਘ ਸਿੰਘ ਤੇ ਸ: ਸਤਬੀਰ ਸਿੰਘ ਸਕੱਤਰ ਨੇ ਆਪਣੀ ਲੰਬੀ ਸਰਵਿਸ ਦੌਰਾਨ ਇਕ ਮੀਲ ਪੱਥਰ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ: ਦਲਮੇਘ ਸਿੰਘ ਬਤੌਰ ਗੁਰਦੁਆਰਾ ਇੰਸਪੈਕਟਰ ਭਰਤੀ ਹੋਏ ਤੇ ਇਨ੍ਹਾਂ ਨੇ ਲੰਬਾ ਸਮਾਂ ਸ਼ੋ੍ਮਣੀ ਕਮੇਟੀ ਦੇ ਸਕੱਤਰ ਵਜੋਂ ਸੇਵਾ ਨਿਭਾਈ ਹੈ। ਇਨ੍ਹਾਂ ਨੇ ਆਪਣੀ ਸਰਵਿਸ ਦੌਰਾਨ ਕਈ ਨਵੇਂ ਕੀਰਤੀਮਾਨ ਸਥਾਪਿਤ ਕੀਤੇ। ਸ਼ੋ੍ਰਮਣੀ ਕਮੇਟੀ ਦੀ ਕਬੱਡੀ ਟੀਮ ਬਾਰੇ ਖਾਸ ਤੌਰ ਤੇ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨ ਸਾਹਿਬ ਜਥੇਦਾਰ ਅਵਤਾਰ ਸਿੰਘ ਜੀ ਦੇ ਨਿਰਦੇਸ਼ਾਂ ਅਨੁਸਾਰ ਸ: ਦਲਮੇਘ ਸਿੰਘ ਸਕੱਤਰ ਨੇ ਕਬੱਡੀ ਟੀਮ ਤਿਆਰ ਕੀਤੀ, ਜਿਸ ਨੇ ਅੰਤਰ ਰਾਸ਼ਟਰੀ ਪੱਧਰ ਤੇ ਸ਼ੋ੍ਰਮਣੀ ਕਮੇਟੀ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਇਨ੍ਹਾਂ ਨੇ 30 ਅਪ੍ਰੈਲ ਨੂੰ ਸੇਵਾ ਮੁਕਤ ਹੋਣਾ ਸੀ ਪ੍ਰੰਤੂ ਇਹ ਆਪਣੇ ਫਰਜ਼ਾਂ ਨੂੰ ਸਮਝਦਿਆਂ ਹੋਇਆਂ ਨੇਪਾਲ ਵਿਖੇ ਭੂਚਾਲ ਪੀੜ੍ਹਤਾਂ ਦੀ ਮਦਦ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਨੇਪਾਲ ਗਏ।
ਉਨ੍ਹਾਂ ਕਿਹਾ ਕਿ ਸ: ਸਤਬੀਰ ਸਿੰਘ ਨੇ ਵੀ ਲੰਮੀ ਸਰਵਿਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਹੁੰਦਿਆਂ ਸਿੱਖੀ ਦੇ ਪ੍ਰਚਾਰੁਪ੍ਰਸਾਰ ਲਈ ਅਹਿਮ ਸੇਵਾਵਾਂ ਨਿਭਾਈਆਂ ਹਨ।ਇਸੇ ਕਰਕੇ ਹੀ ਇਨ੍ਹਾਂ ਨੂੰ ਮਾਨਯੋਗ ਪ੍ਰਧਾਨ ਸਾਹਿਬ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਤੀਕ ਆਪਣੀਆਂ ਸੇਵਾਵਾਂ ਧਰਮ ਪ੍ਰਚਾਰ ਕਮੇਟੀ ਨੂੰ ਦੇਣ ਲਈ ਕਿਹਾ ਹੈ।
ਇਸ ਮੌਕੇ ਸ: ਦਲਮੇਘ ਸਿੰਘ ਸਾਬਕਾ ਸਕੱਤਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜ਼ਿੰਦਗੀ ਦਾ ਲੰਮਾ ਸਮਾਂ ਇਸ ਕਰਮ ਭੂਮੀ (ਸ਼ੋ੍ਰਮਣੀ ਕਮੇਟੀ) ਵਿਖੇ ਗੁਜ਼ਾਰਿਆ ਹੈ ਤੇ ਸਰਵਿਸ ਦੌਰਾਨ ਅਨੇਕਾਂ ਹੀ ਉਤਰਾਅ ਝੜਾਅ ਵੇਖੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਰਹੂਮ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਸ਼ੋ੍ਰਮਣੀ ਕਮੇਟੀ ਦੀ ਸਰਵਿਸ ਵਿੱਚ ਲਿਆਏ ਸਨ।ਮੰਚ ਦੀ ਸੇਵਾ ਸz: ਸੁਖਦੇਵ ਸਿੰਘ ਭੂਰਾਕੋਹਨਾ ਤੇ ਸz: ਰਣਜੀਤ ਸਿੰਘ ਵਧੀਕ ਸਕੱਤਰ ਸ਼ੋ੍ਮਣੀ ਕਮੇਟੀ ਨੇ ਨਿਭਾਈ। ਇਸ ਮੌਕੇ ਸ: ਸਤਿੰਦਰ ਸਿੰਘ ਨਿੱਜੀ ਸਹਾਇਕ, ਸੰਤੋਖ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ, ਮੈਨੇਜਰ ਪ੍ਰਤਾਪ ਸਿੰਘ, ਸ: ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਕਰਨਜੀਤ ਸਿੰਘ, ਕਰਮਬੀਰ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਪਰਮਦੀਪ ਸਿੰਘ, ਗੁਰਿੰਦਰ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ, ਮਨਿੰਦਰਮੋਹਨ ਸਿੰਘ, ਸੁਖਬੀਰ ਸਿੰਘ, ਤਜਿੰਦਰ ਸਿੰਘ ਪ’ਡਾ, ਜਸਪਾਲ ਸਿੰਘ, ਗੁਰਬਚਨ ਸਿੰਘ ਤੇ ਜਸਵਿੰਦਰ ਸਿੰਘ ਦੀਪ, ਨਿਰਵੈਲ ਸਿੰਘ ਇੰਚਾਰਜ, ਸਤਨਾਮ ਸਿੰਘ ਤੇ ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਕੁਲਦੀਪ ਸਿੰਘ ਤੇ ਪਰਉਪਕਾਰ ਸਿੰਘ ਅਕਾਊਂਟੈਂਟ ਤੋਂ ਇਲਾਵਾ ਸੇਵਾ ਮੁਕਤ ਅਧਿਕਾਰੀਆਂ ਦੇ ਪ੍ਰੀਵਾਰ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply