Thursday, March 19, 2026

ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਮੌਕੇ ਮਿਲੀ ਸੇਵਾ ਦਿੱਲੀ ਦੇ ਸਿੱਖਾਂ ਦਾ ਧੰਨਭਾਗ- ਪੱਪੂ, ਰਾਣਾ

PPN1105201505

ਨਵੀਂ ਦਿੱਲੀ, 11, ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ PPN1105201506ਪ੍ਰਬੰਧਕ ਕਮੇਟੀ ਦੇ ਜਾਇੰਟ ਸਕਤੱਰ ਸ. ਅਮਰਜੀਤ ਸਿੰਘ ਪੱਪੂ ਅਤੇ ਸੀਨੀਅਰ ਮੈਂਬਰ ਸ. ਪਰਮਜੀਤ ਸਿੰਘ ਰਾਣਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ-ਛੋਹ ਪ੍ਰਾਪਤ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਦੀ 350ਵੀਂ ਵਰ੍ਹੇ-ਗੰਢ ਦੇ ਮੌਕੇ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਫੈਦੀ-ਕਰਣ ਦੀ ਸੇਵਾ ਦਿੱਲੀ ਗੁਰਦੁਆਰਾ ਕਮੇਟੀ ਰਾਹੀਂ ਦਿੱਲੀ ਦੇ ਸਿੱਖਾਂ ਨੂੰ ਸੌਂਪੇ ਜਾਣ ਦਾ ਸੁਆਗਤ ਕੀਤਾ ਹੈ। ਇਨ੍ਹਾਂ ਮੁੱਖੀਆਂ ਨੇ ਇਸ ਸਬੰਧ ਵਿੱਚ ਇਥੇ ਜਾਰੀ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਦਿੱਲੀ ਦੇ ਸਿੱਖਾਂ ਦੇ ਧੰਨਭਾਗ ਹਨ, ਜੋ ਇੱਕ ਵਾਰ ਫਿਰ ਉਨ੍ਹਾਂ ਨੂੰ ਇਹ ਸੇਵਾ ਨਿਭਾਉਣ ਦੀ ਜ਼ਿਮੇਂਦਾਰੀ ਸੌਂਪੀ ਗਈ ਹੈ। ਇਨ੍ਹਾਂ ਮੁੱਖੀਆਂ ਨੇ ਦਸਿਆ ਕਿ ਇਸਤੋਂ ਪਹਿਲਾਂ ਸੰਨ-1999 ਵਿੱਚ ਖਾਲਸਾ ਸਿਰਜਨਾ ਦੀ ਤੀਜੀ ਸ਼ਤਾਬਦੀ ਦੇ ਮੌਕੇ ਤੇ ਵੀ ਅਜਿਹੀ ਸੇਵਾ ਦਿੱਲੀ ਗੁਰਦੁਆਰਾ ਕਮੇਟੀ ਰਾਹੀਂ ਹੀ ਦਿੱਲੀ ਦੇ ਸਿੱਖਾਂ ਨੂੰ ਪ੍ਰਾਪਤ ਹੋਈ ਸੀ, ਜਿਸ ਨੂੰ ਉਨ੍ਹਾਂ ਬਹੁਤ ਹੀ ਪਿਆਰ ਅਤੇ ਸ਼ਰਧਾ ਨਾਲ ਨਿਭਾਇਆ। ਉਨ੍ਹਾਂ ਕਿਹਾ ਕਿ ਹੁਣ ਵੀ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਦਿੱਲੀ ਦੇ ਸਿੱਖ ਇਸ ਵਾਰ ਵੀ ਇਸ ਸੇਵਾ ਨੂੰ ਦਿੱਲੀ ਗੁਰਦੁਆਰਾ ਕਮੇਟੀ ਰਾਹੀਂ ਪੂਰੀ ਨਿਸ਼ਠਾ ਅਤੇ ਵਿਸ਼ਵਾਸ ਨਾਲ ਨਿਭਾਣਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply