Saturday, July 18, 2026

ਮੰਤਰੀ ਅਨਿਲ ਜੋਸ਼ੀ ਨੇ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੂੰ ਦਿਤਾ 2 ਲੱਖ ਦਾ ਚੈਕ

ਪੁਲਿਸ ਪੇੈਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਦਫਤਰ ਦਾ ਵੀ ਕੀਤਾ ਉਦਘਾਟਨ

PPN1105201515PPN1105201514

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰਾਂ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਪੁਲਿਸ ਪੇਨਸ਼ਨਰਸ ਵੈਲਫੇਅਰ ਐਸੋਸੀਏਸ਼ਨ, ਅੰਮ੍ਰਿਤਸਰ ਨੂੰ 2 ਲੱਖ ਰੁਪਏ ਦਾ ਚੈਕ ਦਿਤਾ। ਇਸ ਮੋਕੇ ਸ਼੍ਰੀ ਜੋਸ਼ੀ ਨੇ ਪੁਲਿਸ ਪੇਨਸ਼ਨਰਸ ਵੈਲਫੇਅਰ ਐਸੋਸੀਏਸ਼ਨ ਦੇ ਨਵੇ ਦਫਤਰ ਦਾ ਵੀ ਉਧਘਾਟਨ ਕੀਤਾ।ਇਸ ਮੋਕੇ ਐਸੋਸੀਏਸ਼ਨ ਦੇ ਮੇਂਬਰਾਂ ਨੇ ਸ਼੍ਰੀ ਜੋਸ਼ੀ ਨੂੰ ਸਨਮਾਨਿਤ ਕੀਤਾ ਅਤੇ ਉਨਾ ਦਾ ਗ੍ਰਾਂਟ ਵਿਚੋ ਐਸੋਸੀਏਸ਼ਨ ਨੂੰ 2 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਦੇਣ ਤੇ ਧੰਨਵਾਦ ਕੀਤਾ। ਸ਼੍ਰੀ ਜੋਸ਼ੀ ਨੇ ਇਸ ਮੋਕੇ ਤੇ ਐਸੋਸੀਏਸ਼ਨ ਦੇ ਮੇਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਓਹ ਹਮੇਸ਼ਾਂ ਹੀ ਪੰਜਾਬ ਪੁਲਿਸ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਓਹਨਾ ਦੁਆਰਾ ਕੀਤੀ ਗਈ ਪੰਜਾਬ ਦੀ ਸੇਵਾ ਲਈ ਪੰਜਾਬ ਦੀ ਜਨਤਾ ਹਮੇਸ਼ਾਂ ਹੀ ਓਹਨਾ ਦੀ ਰਿਣੀ ਰਹੇਗੀ। ਉਨਾ ਨੇ ਕਿਹਾ ਕਿ 1984 ਦੇ ਕਾਲੇ ਦੋਰ ਤੋ ਬਾਅਦ ਜਿਸ ਤਰਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਆਪਣੀਆਂ ਜਾਨਾਂ ਦੀ ਅਤੇ ਪਰਿਵਾਰਾਂ ਦੀ ਫਿਕਰ ਨਾ ਕਰਦੇ ਹੋਏ ਅੱਤਵਾਦ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਪੰਜਾਬ ਵਿਚੋ ਅੱਤਵਾਦ ਨੂੰ ਜੜ੍ਹੋਂ ਖਤਮ ਕੀਤਾ ਹੈ ਇਹ ਇਕ ਮਿਸਾਲ ਹੈ।ਇਸ ਮੋਕੇ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਛੀਨਾ, ਏ.ਸੀ.ਪੀ. ਸ੍ਰ. ਹਰਜੀਤ ਸਿੰਘ, ਸ੍ਰ. ਆਤਮਾ ਸਿੰਘ ਭੁੱਲਰ, ਸ਼੍ਰੀ ਯਸ਼ਪਾਲ ਸ਼ਰਮਾ, ਸ਼੍ਰੀ ਚਮਨ ਲਾਲ, ਸ੍ਰ. ਪ੍ਰਿਤਪਾਲ ਸਿੰਘ, ਸ੍ਰ. ਅਮਰੀਕ ਸਿੰਘ, ਸ੍ਰ. ਮੇਜਰ ਸਿੰਘ, ਸ੍ਰ. ਬਲਬੀਰ ਸਿੰਘ, ਸ੍ਰ. ਕੁਲਵੰਤ ਸਿੰਘ, ਸ੍ਰ. ਮੰਗਲ ਸਿੰਘ ਆਦਿ ਹਾਜਿਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply