Tuesday, February 3, 2026

ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ (ਵਲਾ) ਵਿਖੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਜਨਨੀ ਭਲਾਈ ਸਕੀਮ ਸ਼ੁਰੂ

ਬੇਟੀ ਪੈਦਾ ਹੋਣ ਤੇ ਸ਼ਗਨ ਵਜੋਂ 1000 ਰੁਪਿਆ ਦਿੱਤਾ ਜਾਵੇਗਾ – ਜਥੇ: ਅਵਤਾਰ ਸਿੰਘ

PPN1105201518

ਅੰਮ੍ਰਿਤਸਰ, 11 ਮਈ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਮਹਿਤਾ ਰੋਡ ਵੱਲਾ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਜਨੇਪੇ ਲਈ ਦਾਖਲ ਹੋਣ ਵਾਲੀਆਂ ਔਰਤਾਂ ਦਾ ਅੱਜ ਤੋਂ ਸਾਰਾ ਖਰਚਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਾ ਖੁਲਾਸਾ ਆਪਣੇ ਦਫ਼ਤਰ ਵਿਖੇ ਬੁਲਾਈ ਉਚੇਚੀ ਪੈ੍ਰੱਸ ਕਾਨਫਰੰਸ ਦੌਰਾਨ ਕੀਤਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚਾ ਖਾਲਸਾ ਪੰਥ ਇਸ ਸਮੇਂ ਖਾਲਸੇ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਮਨਾ ਰਿਹਾ ਹੈ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਕਾਰਜ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਵਿਖੇ ਦਾਖਲ ਹੋਣ ਵਾਲੀਆਂ ਬੀਬੀਆਂ ਪਾਸੋਂ ਨਾ ਕੋਈ ਦਾਖਲਾ ਫੀਸ, ਨਾ ਬੈਡ ਚਾਰਜਿਜ, ਨਾ ਅਪਰੇਸ਼ਨ ਫੀਸ ਅਤੇ ਨਾ ਹੀ ਸਕੈਨ ਤੇ ਹੋਰ ਟੈਸਟਾਂ ਦਾ ਕੋਈ ਪੈਸਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਾਰਮਲ ਅਤੇ ਸਜ਼ੇਰੀਅਨ ਡਲਿਵਰੀ ਸਮੇਂ ਲੱਗਣ ਵਾਲੀਆਂ ਦਵਾਈਆਂ ਆਦਿ ਵੀ ਹਸਪਤਾਲ ਵੱਲੋਂ ਹੀ ਦਿੱਤੀਆਂ ਜਾਣਗੀਆਂਤੇ ਇਹ ਸਕੀਮ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦੇ ਹਸਪਤਾਲਾਂ ਵਿੱਚ ਵੀ ਲਾਗੂ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਸਪਤਾਲ ਅਤੇ ਡਿਸਪੈਂਸਰੀਆਂ ਪਬਲਿਕ ਦੀ ਸਹੂਲਤ ਲਈ ਹੀ ਖੋਹਲੇ ਗਏ ਹਨ। ਉਨ੍ਹਾਂ ਕਿਹਾ ਕਿ ਵੱਲਾ ਵਿਖੇ ਚੱਲ ਰਹੇ ੮੦੦ ਬਿਸਤਰਿਆਂ ਦੇ ਹਸਪਤਾਲ ਵਿੱਚ ਸਾਰੀਆਂ ਡਾਕਟਰੀ ਸੁਵਿਧਾਵਾਂ ਉਪਲੱਬਧ ਹਨ ਅਤੇ ਡਾਕਟਰ ਵੀ ਕੁਆਲੀਫਾਈਡ ਹਨ। ਉਨ੍ਹਾਂ ਹੋਰ ਕਿਹਾ ਕਿ ਜਣੇਪੇ ਸਮੇਂ ਬੇਟੀ ਦਾ ਜਨਮ ਹੋਣ ਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲੋਂ 1000 ਰੁਪਏ ਬੱਚੀ ਨੂੰ ਸ਼ਗਨ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਹ ਸਕੀਮ ਕੇਵਲ ਸਰਕਾਰੀ ਹਸਪਤਾਲਾਂ ਤੱਕ ਹੀ ਸੀਮਤ ਕੀਤੀ ਗਈ ਹੈ, ਪ੍ਰੰਤੂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਵਿਖੇ ਅੱਜ ਤੋਂ ਸ਼ੁਰੂ ਕੀਤੀ ਗਈ ਇਹ ਸਕੀਮ ਲਗਾਤਾਰ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਲੋੜਵੰਦ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ।
ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਨੇਪਾਲ ਵਿਖੇ ਬੀਤੇ ਦਿਨੀਂ ਆਦੇ ਭਿਆਨਕ ਭੂਚਾਲ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਕਸ਼ਮੀਰ ਵਾਂਗ ਸਭ ਤੋਂ ਪਹਿਲਾਂ ਪਹੁੰਚ ਕੇ ਬਿਨਾ ਕਿਸੇ ਭੇਦ ਭਾਵ ਦੇ ਮਨੁੱਖਤਾ ਦੀ ਸੇਵਾ ਕੀਤੀ ਹੈ। ਜਿਸ ਦੀ ਓਥੋਂ ਦੇ ਪ੍ਰਧਾਨ ਮੰਤਰੀ, ਸਾਬਕਾ ਪ੍ਰਧਾਨ ਮੰਤਰੀ ਨੇ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਨਿਭਾਈ ਇਸ ਸੇਵਾ ਨਾਲ ਸਮੁੱਚੀ ਸਿੱਖ ਕੌਮ ਦਾ ਦੁਨੀਆਂ ਦੇ ਨਕਸ਼ੇ ਤੇ ਅਕਸ ਸੁਧਰਿਆ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸੇਵਾ ਨਿਭਾਉਣ ਬਦਲੇ ਹੋਰਨਾਂ ਸਵੈ ਸੇਵੀ ਜਥੇਬੰਦੀਆਂ ਤੋਂ ਇਲਾਵਾ ਪੰਥਕ ਤਾਲਮੇਲ ਸੰਗਠਨ ਨੇ ਵੀ ਭਰਪੂਰ ਸ਼ਲਾਘਾ ਕੀਤੀ ਹੈ।
ਇਸ ਮੌਕੇ ਸ. ਮਗਵਿੰਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ: ਮਨਜੀਤ ਸਿੰਘ ਸਕੱਤਰ, ਸ: ਦਿਲਜੀਤ ਸਿੰਘ ਬੇਦੀ, ਸ: ਪਰਮਜੀਤ ਸਿੰਘ ਸਰੋਆ, ਸ: ਹਰਭਜਨ ਸਿੰਘ ਮਨਾਵਾਂ , ਸ: ਬਿਜੈ ਸਿੰਘ ਤੇ ਸ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ: ਸਤਿੰਦਰ ਸਿੰਘ ਨਿੱਜੀ ਸਹਾਇਕ, ਸ: ਜੋਗਿੰਦਰ ਸਿੰਘ ਅਦਲੀਵਾਲ ਸਕੱਤਰ, ਡਾ: ਏ ਪੀ ਸਿੰਘ ਐਡੀ: ਸਕੱਤਰ ਟਰੱਸਟ, ਸ: ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਅਤੇ ਸ. ਅਮਨਦੀਪ ਸਿੰਘ ਇੰਚਾਰਜ ਟਰ’ਸਟ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply