ਫੈਡਰੇਸ਼ਨ ਆਗੂਆਂ ਕੀਤਾ ਉਪਕਾਰ ਸਿੰਘ ਸੰਧੂ ਦਾ ਸਨਮਾਨ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਵਲੋਂ ਅੱਜ ਜਿਲਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦਾ ਚੇਅਰਮੈਨ ਬਣਾਉਣ ਤੇ ਉਨਾਂ ਦੇ ਦਫਤਰ ਵਿਖੇ ਵਿਸ਼ੇਸ਼ ਤੌਰ ‘ਤੇ ਅਕਾਲੀ ਹਾਈਕਮਾਂਡ ਦਾ ਧੰਨਵਾਦ ਕੀਤਾ।
ਫੈਡਰੇਸ਼ਨ ਦੇ ਸੀਨੀਅਰ ਆਗੂ ਅਤੇ ਕੌਸਲਰ ਦਲ ਦੇ ਨੇਤਾ ਸੁਰਿੰਦਰ ਸਿੰਘ ਸੁਲਤਾਨਵਿੰਡ, ਫੈਡਰੇਸ਼ਨ ਦੇ ਸੀਨੀਅਰ ਆਗੂ ਸ਼ਿਸ਼ਪਾਲ ਸਿੰਘ ਮੀਰਾਕੋਟ, ਰਛਪਾਲ ਸਿੰਘ ਲੁਹਾਰਕਾ, ਗੁਰਦੀਪ ਸਿੰਘ ਸੁਰਸਿੰਘ, ਰਣਜੀਤ ਸਿੰਘ ਨੰਗਲੀ, ਸ਼ੇਰ ਅਮੀਰ ਸਿੰਘ ਅਜਨਾਲਾ, ਗੁਰਵਿੰਦਰ ਸਿੰਘ ਬਿਟੂ, ਸਰਵਣ ਸਿੰਘ, ਇੰਦਰਪਾਲ ਸਿੰਘ, ਹਰਵਿੰਦਰ ਸਿੰਘ ਆਦਿ ਆਗੂਆਂ ਨੇ ਉਪਕਾਰ ਸਿੰਘ ਸੰਧੂ ਨੂੰ ਸਨਮਾਨਿਤ ਕਰਦਿਆਂ ਮੁੱੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਵਿਸ਼ੇਸ਼ ਤੌਰ ਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਟਕਸਾਲੀ ਅਕਾਲੀ ਆਗੂ ਉਪਕਾਰ ਸਿੰਘ ਸੰਧੂ ਨੂੰ ਪੇਡਾ ਦਾ ਚੇਅਰਮੈਨ ਬਣਾ ਕੇ ਟਕਸਾਲੀ ਅਕਾਲੀ ਆਗੂਆਂ ਦਾ ਮਾਨ ਵਧਾਇਆ ਹੈ।ਆਗੂਆਂ ਨੇ ਕਿਹਾ ਕਿ ਫੈਡਰੇਸ਼ਨ ਮਹਿਤਾ ਸੰਧੂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰੇਗੀ।
ਸ੍ਰ. ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚੱੱਲਣਗੇ ਅਤੇ ਸਾਰੇ ਟਕਸਾਲੀ ਅਕਾਲੀ ਵਰਕਰਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਉਹ ਇਕ ਚੇਅਰਮੈਨ ਦੇ ਤੌਰ ਤੇ ਨਹੀਂ ਬਲਕਿ ਇਕ ਅਕਾਲੀ ਦਲ ਦੇ ਵਰਕਰ ਦੇ ਤੌਰ ਤੇ ਕੰਮ ਕਰਨਗੇ।
Punjab Post Daily Online Newspaper & Print Media