Saturday, November 7, 2026

ਲਮੀਣੀ (ਪਠਾਨਕੋਟ) ਵਿਖੇ ਸਰਕਾਰੀ ਕਾਲਜ ਦੀ ਉਸਾਰੀ ਜਾ ਰਹੀ ਇਮਾਰਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ

PPN1105201522

ਪਠਾਨਕੋਟ, 11 ਮਈ (ਪ.ਪ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀਆਂ ਨੂੰ ਉਚੇਰੀ, ਮਿਆਰੀ ਤੇ ਸਸਤੀ ਸਿੱਖਿਆ ਮੁਹਈਆ ਕਰਵਾਉਣ ਲਈ 14.29 ਕਰੋੜ ਰੁਪਏ ਦੀ ਲਾਗਤ ਨਾਲ ਲਮੀਣੀ (ਪਠਾਨਕੋਟ) ਵਿਖੇ ਸਰਕਾਰੀ ਕਾਲਜ ਦੀ ਇਮਾਰਤ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਕਾਲਜ ਦੀ ਇਮਾਰਤ ਦੋ ਮੰਜਿਲੀ ਬਣਾਈ ਜਾ ਰਹੀ ਹੈ ਅਤੇ ਇਸ ਵਿੱਚ ਤਿੰਨ ਬਲਾਕ, ਪ੍ਰਬੰਧਕੀ, ਸਾਇੰਸ ਅਤੇ ਆਰਟਸ ਬਲਾਕ ਬਣਾਏ ਜਾ ਰਹੇ ਹਨ। ਜਿੰਨ੍ਹਾਂ ਵਿੱਚ 21 ਕਲਾਸ ਰੂਮ, 6 ਲੈਬਾ ਫਜਿਕਸ, ਕਮਿਸਟਰੀ, ਬਾਇਓ, ਬੋਟਨੀ, ਜਿਓਲੋਜੀ ਤੇ ਕੰਪਿਊਟਰ ਲੈਬ ਬਣਾਈ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਇੱਕ ਲਾਇਬ੍ਰੇਰੀ ਵੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਕੀ ਬਲਾਕ ਵਿੱਚ ਇੱਕ ਪ੍ਰਿੰਸੀਪਲ ਰੂਮ, ਇੱਕ ਸਟਾਫ ਰੂਮ, ਕਲੈਰੀਕਲ ਰੂਮ, ਇੱਕ ਸੈਮੀਨਾਰ ਹਾਲ ਅਤੇ ਇੱਕ ਮੀਟਿੰਗ ਹਾਲ ਵੀ ਬਣਾਇਆ ਜਾ ਰਿਹਾ ਹੈ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਇਸ ਸਰਕਾਰੀ ਕਾਲਜ ਦੀ ਇਮਾਰਤ ਦਾ ਕਵਰਡ ਏਰੀਆ 80 ਹਜਾਰ ਸਕੇਅਰ ਫੁੱਟ ਹੈ ਅਤੇ ਇਮਾਰਤ ਦੀ ਉਸਾਰੀ ਦਾ ਕੰਮ 70 ਪ੍ਰਤੀਸ਼ਤ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਕੰਮ ਬਹੁਤ ਤੇਜੀ ਨਾਲ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਕਾਲਜ ਦੀ ਉਸਾਰੀ ਦਾ ਕੰਮ 30 ਜੂਨ, 2015 ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਲਜ ਦੇ ਬਣਨ ਨਾਲ ਜਿੱਥੇ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀਆਂ ਨੂੰ ਮਿਆਰੀ, ਉਚੇਰੀ ਅਤੇ ਸਸਤੀ ਸਿੱਖਿਆ ਦੀ ਸਹੂਲਤ ਮਿਲੇਗੀ, ਉੱਥੇ ਇਸ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਦੂਸਰਿਆਂ ਜ਼ਿਲ੍ਹਿਆਂ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਸ ਸਾਲ ਕਾਲਜ ਦੀਆਂ ਕਲਾਸਾਂ ਇਸ ਇਮਾਰਤ ਵਿੱਚ ਸ਼ੁਰੂ ਹੋ ਜਾਣਗੀਆਂ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply