ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ 11 ਮਈ ਤੱਕ 239.08 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ ਜੋ ਕਿ ਕੁਲ ਕੀਤੀ ਜਾਣ ਵਾਲੀ ਅਦਾਇਗੀ ਦੀ 85 ਪ੍ਰਤੀਸ਼ਤ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਕੁਲ 205818 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 205425 ਮੀਟ੍ਰਿਕ ਟਨ ਕਣਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਨਗਰੇਨ ਨੇ 33971 ਮੀਟ੍ਰਿਕ ਟਨ, ਮਾਰਕਫੈਡ ਨੇ 43222, ਪਨਸਪ ਨੇ 38617, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਨੇ 27030, ਪੰਜਾਬ ਐਗਰੋ ਨੇ 12409, ਐਫ ਸੀ ਆਈ ਨੇ 43185 ਅਤੇ ਵਪਾਰੀਆਂ ਨੇ 6991 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਹੋਰ ਦੱਸਿਆ ਕਿ ਖਰੀਦ ਕੀਤੀ ਗਈ 205425 ਮੀਟ੍ਰਿਕ ਟਨ ਕਣਕ ਵਿੱਚੋਂ 140639 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ ਜੋ ਕਿ 72 ਫੀਸਦੀ ਹੈ।ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਹੈ।
Check Also
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸੋਸ਼ਲ ਮੀਡੀਆ `ਤੇ ਗਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਸ੍ਰੀ ਅਮਰਦੀਪ ਸਿੰਘ ਬੈਂਸ ਸਿਵਲ ਜੱਜ (ਸੀਨੀਅਰ ਡਿਵਿਜ਼ਨ)-ਕਮ-ਸੈਕਟਰੀ ਜ਼ਿਲ੍ਹਾ …
Punjab Post Daily Online Newspaper & Print Media