Thursday, November 5, 2026

ਸਿਖਿਆ ਵਿਭਾਗ ਦੀਆਂ ਮਾਸਟਰ ਕੇਡਰ ਮਾਰੂ ਵਿਉਂਤਾਂ ਨੂੰ ਲਾਗੂ ਨਹੀ ਹੋਣ ਦਿਤੀ ਜਾਵੇਗਾ- ਗਿੱਲ

ਰੈਸ਼ਨੇਲਾਈਜੇਸ਼ਨ ਸਬੰਧੀ ਵਿਭਾਗੀ ਹਦਾਇਤਾਂ ਦੀ ਉਲੰਘਣਾ ਦਾ ਦੋਸ਼

PPN1305201501

ਬਟਾਲਾ, 13 ਮਈ (ਨਰਿੰਦਰ ਬਰਨਾਲ) – ਸਿੱਖਿਆ ਵਿਭਾਗਪੰਜਾਬ ਵੱਲੋਂ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤੀ ਜਾ ਰਹੀ ਰੈਸ਼ਨੇਲਾਈਜੈਸ਼ਨ ਪ੍ਰਕਿਰਿਆ ਵਿੱਚ ਨਿਯਮਾਂ ਨੂੰ ਅੱਖੋਂ ਪਰੋਖੇ ਰੱਖਕੇ ਅਧਿਆਪਕਾਂ ਦੇ ਕੀਤੇ ਜਾ ਰਹੇ ਉਜਾੜੇ ਦਾ ਸਖਤ ਨੋਟ ਲੈਂਦਿਆਂ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਨੇ ਸਿੱਖਿਆਮੰਤਰੀ ਪੰਜਾਬ ਸ.ਦਲਜੀਤ ਸਿੰਘ ਚੀਮਾ ਤੋਂ ਮੰਗ ਕੀਤੀ ਹੈ ਕਿ ਉਹ ਇਸ ਸਬੰਧੀ ਸਬੰਧਿਤ ਸਿੱਖਿਆ ਅਧਿਕਾਰੀਆਂ ਨੂੰ ਦਿਸ਼ਾਨਿਰਦੇਸ਼ ਜਾਰੀ ਕਰਨ ਤਾਂ ਜੋ ਰੈਸ਼ਨੇਲਾਈਜੇਸ਼ਨ ਪ੍ਰਕਿਰਿਆ ਨਿਯਮਾਂ ਅਨੁਸਾਰ ਲਾਗੂ ਹੋ ਸਕੇ ।ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਅਤੇ ਮੀਤ ਪ੍ਰਧਾਨ ਬਲਦੇਵ ਸਿੰਘ ਬੁੱਟਰ ਤੇ ਮਾਸਟਰ ਕੇਡਰ ਯੂਨੀਅਨ ਫਾਉਡਰ ਮੈਬਰ ਦਲਵਿੰਦਰਜੀਤ ਸਿੰਘ ਗਿੱਲ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮਾਨਯੋਗਸਿੱਖਿਆ ਮੰਤਰੀ ਵੱਲੋਂ ਸਮੂਹ ਅਧਿਆਪਕ ਜੱਥੇਬੰਦੀਆਂ ਦੀ ਰਾਏ ਲੈਣ ਉਪਰੰਤ ਸਿੱਖਿਆ ਵਿਭਾਗ ਵੱਲੋਂ 27 ਅਪ੍ਰੈਲ 2015 ਨੂੰ ਡੀ.ਪੀ.ਆਈ. ਦਫਤਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਸੀ ਜਿਸ ਅਨੁਸਾਰ ਮਿਡਲ ਅਤੇ ਹਾਈ ਕਲਾਸਾਂ ਲਈ ਵਿਦਿਆਰਥੀਆਂ ਦੀ ਗਿਣਤੀ ਦਾ ਅਧਾਰ 40 ਨਿਯਤ ਕੀਤਾ ਗਿਆ ਸੀ ਅਤੇ ਇਸ ਪੱਤਰ ਅਨੁਸਾਰ ਛੇਵੀਂ ਤੋਂ ਦਸਵੀਂ ਸ਼੍ਰੇਣੀ ਲਈ ਦੂਜਾ ਸੈਕਸ਼ਨ 41ਵੇਂ ਵਿਦਿਆਰਥੀ ਤੇ ਬਣਾਇਆ ਜਾਣਾ ਸੀ ਪਰ ਕੁਝ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ 46 ਵਿਦਿਆਰਥੀਆਂ ਦੇ ਹਿਸਾਬ ਨਾਲ ਸੈਕਸ਼ਨ ਬਣਾ ਕੇ ਇਸ ਸਬੰਧੀ ਅੰਕੜੇ ਮੁੱਖ ਦਫਤਰ ਨੂੰ ਭੇਜੇ ਜਾ ਰਹੇ ਹਨ, ਜਿਸ ਕਾਰਨ ਸੈਂਕੜੇ ਅਧਿਆਪਕਾਂ ਦੀਆਂ ਪੋਸਟਾਂ ਸਰਪਲੱਸ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਹੈ ।ਉਹਨਾਂ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਤੋਂ ਇਸ ਸਬੰਧੀ ਤੁਰੰਤ ਧਿਆਨ ਦੇ ਕੇ ਇਸ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ, ਦਲਵਿੰਦਰ ਸਿੰਘ ਗਿੱਲ ਨੇ ਸਪਸ਼ਟ ਕਿਹਾ ਕਿ ਸਾਰੇ ਮਸਲਿਆਂ ਦਾ ਹੱਲ ਇਹੋ ਹੈ ਕਿ ਸਿਖਿਆ ਨੀਤੀ 2003 ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਜਾਵੇ, ਪਰ ਸਰਕਾਰੀ ਦਾ ਇਸ ਪਾਸੇ ਵੱਲ ਧਿਆਨ ਹੀ ਨਹੀਂ ਹੈ, ਮੀਟਿੰਗ ਦੌਰਾਨ ਤੁਰੰਤ ਮਾਸਟਰ ਕੇਡਰ ਦੀਆਂ ਤਰੱਕੀਆਂ ਕਰਕੇ ਲੈਕਚਰਾਰ ਕੇਡਰ ਦੀਆਂ ਪੋਸਟਾਂ ਭਰਨ ਦੀ ਮੰਗ ਕੀਤੀ ਗਈ ਕਿਉ ਕਿ ਸਿਖਿਆ ਵਿਭਾਗ ਦੇ ਸਕੂਲਾਂ ਵਿੱਚ ਗਿਣਤੀ ਵਿੱਚ ਭਾਰੀ ਵਾਧਾਂ ਹੋ ਰਿਹਾ ਹੈ ਜੇਕਰ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੈਕਚਰਾਰ ਦੀਆਂ ਅਸਾਮੀਆਂ ਨਹੀ ਭਰੀਆਂ ਜਾਦੀਆਂ ਤਾ ਵਿਦਿਆਰਥੀਆਂ ਨਾਲ ਥੋਖਾ ਹੋਵੇਗਾ ।ਇਸ ਸਮੇਂ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਲੁਧਿਆਣਾ, ਕੁਲਵਿੰਦਰ ਸਿੰਘ ਸਿੱਧੂ ਗੁਰਦਾਸਪੁਰ, ਰਮਨ ਪਠਾਨਕੋਟ, ਹਰਮਿੰਦਰ ਸਿੰਘ, ਦਲਵਿੰਦਰਜੀਤ ਸਿੰਘ, ਧਰਮਜੀਤ ਸਿੰਘ, ਬਲਜੀਤ ਸਿੰਘ ਸੰਗਰੂਰ ਆਦਿ ਸ਼ਾਮਿਲ ਸਨ ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply