Wednesday, November 4, 2026

ਖੇਤੀਬਾੜੀ ਵਿਭਾਗ ਵਲੋੱ ਕਿਸਾਨਾਂ ਨੂੰ ਝੋਨੇ ਦੀ ਬਿਜਾਈ 15 ਜੂਨ ਤੋ ਬਾਅਦ ਕਰਨ ਦੀ ਸਲਾਹ

PPN1305201502

ਬਟਾਲਾ, 13 ਮਈ (ਨਰਿੰਦਰ ਬਰਨਾਲ) -ਪੰਜਾਬ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ 15 ਜੂਨ ਤੋਂ ਬਾਅਦ ਕਰਨ ਦੀ ਸਲਾਹ ਦਿੱਤੀ ਹੈ। ਇਸ ਸਲਾਹ ਦਿੰਦਿਆਂ ਬਲਾਕ ਖੇਤੀਬਾੜੀ ਅਫਸਰ ਬਟਾਲਾ ਡਾ. ਅਵਤਾਰ ਸਿੰਘ ਬੁੱਟਰ ਨੇ ਦੱਸਿਆ ਕਿ ਝੋਨੇ ਦੀ ਅਗੇਤੀ ਬਿਜਾਈ ਨਾ ਕੇਵਲ ਮਿੱਟੀ ‘ਤੇ ਹੀ ਮਾੜਾ ਅਸਰ ਪਾਏਗੀ ਸਗੋਂ ਇਸ ਨਾਲ ਪਾਣੀ ਦੀ ਵੀ ਵੱਧ ਖਪਤ ਹੋਏਗੀ। ਉਨ੍ਹਾਂ ਕਿਹਾ ਕਿ ਮਾਹਿਰਾਂ ਵਲੋ ਪਹਿਲਾਂ ਹੀ ਇਸ ਸਾਲ ਘੱਟ ਮੀਂਹ ਪੈਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਹੈ ਅਤੇ ਅਗੇਤਾ ਝੋਨਾ ਲਗਾਉਣ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਚਲਾ ਜਾਵੇਗਾ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਬਿਜਾਈ 15 ਜੂਨ ਤੋਂ ਬਾਅਦ ਹੀ ਕਰਨੀ ਚਾਹੀਦੀ ਹੈ।

              ਬਲਾਕ ਖੇਤੀਬਾੜੀ ਅਫਸਰ ਅਵਤਾਰ ਸਿੰਘ ਬੁੱਟਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਝੋਨੇ ਦੇ ਪ੍ਰਵਾਨਤ ਤੇ ਸ਼ਿਫਾਰਸ਼ ਕੀਤੇ ਬੀਜ ਹੀ ਬੀਜਣ ਤਾਂ ਜੋ ਘੱਟ ਪਾਣੀ ਦੀ ਵਰਤੋ ਨਾਲ ਉਹ ਫਸਲ ਦਾ ਵੱਧ ਝਾੜ ਲੈ ਸਕਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਅਪਣਾਉਣੀ ਚਾਹੀਦੀ ਹੈ ਕਿਉਂ ਜੋ ਇਸ ਨਾਲ ਜਿੱਥੇ ਪਾਣੀ ਦੀ ਬਚਤ ਹੋਵੇਗੀ ਉਥੇ ਉਹ ਘੱਟ ਖਰਚੇ ‘ਤੇ ਫਸਲ ਦਾ ਵੱਧ ਝਾੜ ਵੀ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਜਿਹੜੇ ਖੇਤਾਂ ‘ਚ ਕਣਕ ਅਤੇ ਆਲੂ ਦੀ ਫਸਲ ਦੀ ਬਿਜਾਈ ਕੀਤੀ ਸੀ ਉਨ੍ਹਾਂ ਖੇਤਾਂ ‘ਚ ਡੀ.ਏ.ਪੀ. ਖਾਦ ਨਾ ਪਾਈ ਜਾਵੇ। ਡਾ. ਬੁੱਟਰ ਨੇ ਕਿਹਾ ਕਿ ਕਿਸਾਨ ਭਰਾ ਫਸਲਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਦਫਤਰ ‘ਚ ਸੰਪਰਕ ਕਰ ਸਕਦੇ ਹਨ ਅਤੇ ਇਸਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਿਸਾਨ ਕਾਲ-ਸੈਂਟਰ ਦੇ ਨੰਬਰ 1551 ਜਾਂ ਟੌਲ ਫਰੀ ਨੰਬਰ 1800 180 1551 ‘ਤੇ ਮੁਫਤ ਕਾਲ ਕੀਤੀ ਜਾ ਸਕਦੀ ਹੈ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply